ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਮਨੀਸ਼ਾ ਸ਼ਰਮਾ ਨੇ 600 ਵਿਚੋਂ 562 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਵਿਿਦਆਰਥੀ ਨਿਤੀਸ਼ ਨੇ 531 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਛਪਾਲ ਸਿੰਘ, ਮੁਖੀ ਕਾਮਰਸ ਵਿਭਾਗ ਅਤੇ ਪ੍ਰੋ. ਵੀਨਿਤ ਕੁਮਾਰ ਗੁਪਤਾ ਵੀ ਹਾਜ਼ਰ ਸਨ।








































