PTB City ਖ਼ਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ‘ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਫਿਟ ਇੰਡੀਆ ਫਰੀਡਮ ਰਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਜਗਮੋਹਨ ਸਿੰਘ ਡਿਪਟੀ ਕਮਿਸ਼ਨਰ ਪੁਲਿਸ ਅਤੇ ਵਿਸ਼ੇਸ਼ ਮਹਿਮਾਨ ਵਜੋਂ ਆਈ.ਏ.ਐਸ ਅਫਸਰ ੳਜਸਵੀ ਅਲੰਕਾਰ ਨੇ ਸਮਾਰੋਹ ਵਿਚ ਸ਼ਮੂਲੀਅਤ ਕੀਤੀ।
. .ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਉਹਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਪ੍ਰਿੰਸੀਪਲ ਸਮਰਾ ਨੇ ਆਪਣੇ ਭਾਸ਼ਣ ਵਿਚ ਨੋਜਵਾਨ ਪੀੜ੍ਹੀ ਨੂੰ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਲਈ ਰੋਜ਼ ਸਵੇਰੇ ਉੱਠ ਕੇ ਕਸਰਤ ਕਰਨ ਲਈ ਪ੍ਰੇਰਿਆ। ਉਹਨਾਂ ਨੇ ਨੌਜਵਾਨਾਂ ਨੂੰ ਦੇਸ਼ ਦਾ ਭਵਿੱਖ ਦੱਸਦੇ ਹੋਏ ਕਿਹਾ ਕਿ ਅੱਜ ਕੋਵਿਡ-19 ਮਹਾਂਮਾਰੀ ਨੇ ਦੁਨੀਆਂ ਨੂੰ ਇਕ ਸੁਨੇਹਾ ਦਿੱਤਾ ਹੈ ਕਿ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਦਵਾਈਆਂ ਦੀ ਨਹੀਂ ਬਲਕਿ ਰੋਜ਼ ਕਸਰਤ ਦੀ ਜ਼ਰੂਰਤ ਹੈ।
.
ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਜਗਮੋਹਨ ਸਿੰਘ ਨੇ ਵਿਿਦਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਜਿਵੇਂ ਖੇਡਾਂ, ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈ ਕੇ ਸਾਕਾਰਾਤਮਕ ਸੋਚ ਅਪਣਾਉਣ ਦਾ ਸੰਦੇਸ਼ ਦਿੱਤਾ। ਵਿਸ਼ੇਸ਼ ਮਹਿਮਾਨ IAS ੳਜਸਵੀ ਅਲੰਕਾਰ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਮਿਹਨਤ, ਲਗਨ ਅਤੇ ਇਕ ਚੰਗੀ ਸੇਧ ਅਪਣਾਉਣ ਲਈ ਕਿਹਾ।
.
.ਫਿਟ ਇੰਡੀਆ ਰਨ ਦਾ ਆਰੰਭ ਲਾਇਲਪੁਰ ਖ਼ਾਲਸਾ ਕਾਲਜ ਦੀ ਸਪੋਰਟਸ ਗਰਾਂਊਂਡ ਤੋਂ ਹੋਇਆ। ਵਿਿਦਆਰਥੀਆਂ ਨੇ ਦੌੜਦੇ ਹੋਏ ਕੈਂਟ ਦੇ ਗੇਟ ਤੋਂ ਵਾਪਸ ਮੁੜ ਕੇ ਇਹ ਦੌੜ ਕਾਲਜ ਆ ਕੇ ਖ਼ਤਮ ਕੀਤੀ। ਇਸ ਪ੍ਰੋਗਰਾਮ ਦਾ ਸੰਚਾਲਨ ਐਨ.ਐਸ.ਐਸ. ਚੀਫ਼ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਦੀ ਅਗਵਾਈ ਵਿਚ ਹੋਇਆ।
.ਕਾਲਜ ਦੇ ਡੀਨ ਸਪੋਰਟਸ ਐਸ.ਐਸ.ਬੈਂਸ, ਪ੍ਰੋ. ਸੰਦੀਪ ਅਹੂਜਾ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਪ੍ਰਿਯਾਂਕ ਸ਼ਾਰਧਾ, ਡਾ. ਨਵਨੀਤ ਅਰੌੜਾ, ਡਾ. ਅਮਨਦੀਪ ਕੌਰ, ਨਹਿਰੂ ਯੁਵਾ ਕੇਂਦਰ ਦੇ ਮੁੱਖੀ ਨਿਿਤਆ ਨੰਦ, ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਮਸ਼ਹੂਰ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਨੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਯੋਗਦਾਨ ਪਾਇਆ। ਜਲੰਧਰ ਦੇ ਬਾਕੀ ਕਾਲਜਾਂ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਅਤੇ ਵਿਦਿਆਰਥੀਆਂ ਨੇ ਵੀ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।
.
हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,
साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें




































