ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸਮ੍ਰਿਤੀ ਨੇ 400 ਵਿਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ,
ਸਲੋਨੀ ਦੇਵੀ ਨੇ 366 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ 361 ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।
ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਭੂਗੌਲ ਵਿਭਾਗ ਦੇ ਪ੍ਰੋ. ਜੇ.ਐਸ. ਰਾਣਾ, ਡਾ. ਪੂਜਾ ਰਾਣਾ ਅਤੇ ਪ੍ਰੋ. ਓਂਕਾਰ ਸਿੰਘ ਵੀ ਹਾਜ਼ਰ ਸਨ।