ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬੜੇ ਫਖ਼ਰ ਵਾਲੀ ਗੱਲ ਹੈ ਕਿ ਇਸ ਕਾਲਜ ਦੀ ਐਮ.ਏ. ਸੰਗੀਤ (ਵੋਕਲ) ਸਮੈਸਟਰ ਪਹਿਲਾ ਦੀ ਵਿਦਿਆਰਥਣ ਮਾਧਵੀ ਨੂੰ ਦੋ ਸਾਲ ਵਾਸਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਯੂਨੀਵਰਸਿਟੀ ਸੈਨੇਟ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਮਾਧਵੀ ਦੀ ਇਸ ਪ੍ਰਾਪਤੀ ਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਸਮੁੱਚੀ ਗਰਵਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਵਲੋਂ ਵਿਸ਼ੇਸ਼ ਤੌਰ ਤੇ ਮਾਧਵੀ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਇਸ ਵਿਦਿਆਰਥਣ ਨੇ ਇੰਨੀ ਵੱਡੀ ਪ੍ਰਾਪਤੀ ਕੀਤੀ ਹੈ। ਉਨ੍ਹਾਂ ਦਸਿਆ ਕਿ ਵਿਦਿਆਰਥਣ ਮਾਥਵੀ ਨੇ ਬੀ.ਏ. ਸੰਗੀਤ ਵਿਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਸਿ ਜਿਸ ਕਰਕੇ ਉਸਨੂੰ ਇਹ ਪ੍ਰਾਪਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਐਕਟ ਦੇ ਸੈਕਸ਼ਨ 13(1) ਦੀ ਧਾਰਾ (ਣਵਿ) (ਆਰਡੇਨਰੀ ਫੈਲੋ) ਤਹਿਤ ਮੇਧਾਵੀ ਵਿਿਦਆਰਥੀਆਂ ਨੂੰ ਮਾਨਯੋਗ ਗਵਰਨਰ,
ਪੰਜਾਬ ਵਲੋਂ ਸੈਨੇਟਰ ਨਾਮਜ਼ਦ ਕੀਤਾ ਜਾਂਦਾ ਹੈ। ਇਸੇ ਤਹਿਤ ਸਾਡੀ ਹੋਣਹਾਰ ਵਿਦਿਆਰਥਣ ਨੂੰ ਇਹ ਮਾਣ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਵਿਦਿਆਰਥਣ ਤੋਂ ਹੋਰ ਵੀ ਬਹੁਤ ਵੱਡੀਆਂ ਆਸਾਂ ਹਨ। ਕਾਲਜ ਦੇ ਹੋਰ ਵਿਦਿਆਰਥੀਆਂ ਨੂੰ ਵੀ ਇਸ ਵਿਦਿਆਰਥਣ ਵਾਂਗ ਪ੍ਰਾਪਤੀਆਂ ਕਰਨ ਲਈ ਪ੍ਰਿੰਸੀਪਲ ਡਾ. ਸਮਰਾ ਨੇ ਪੇ੍ਰਰਿਤ ਕੀਤਾ। ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਵੀ ਮਾਧਵੀ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਗਈ।

































