PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਮਨਾਇਆ ਗਿਆ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ,

martyrdom-day-of-guru-arjan-dev-ji-the-sartaj-of-martyrs-was-celebrated-at-lyallpur-khalsa-college-jalandhar

.

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧ ਵਿਚ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਸ ਉਪਰੰਤ ਕਾਲਜ ਦੇ ਗੇਟ ਉਪਰ ਸੰਗਤਾਂ ਨੂੰ ਸੇਵਾਦਾਰਾਂ ਵੱਲੋਂ ਸਤਿਕਾਰ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ। ਇਸ ਦੇ ਨਾਲ ਹੀ ਛੋਲਿਆਂ ਅਤੇ ਕੜਾਹ ਪ੍ਰਸ਼ਾਦਿ ਦਾ ਲੰਗਰ ਵਰਤਾਇਆ ਗਿਆ ਅਤੇ

.

.

ਸਮੂਹ ਕਾਲਜ ਵਲੋਂ ਪੰਚਮ ਪਾਤਸ਼ਾਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮੇਂ ਕਾਲਜ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ, ਪ੍ਰਬੰਧਕ ਕਮੇਟੀ ਦੇ ਮੈਂਬਰਾਨ, ਪ੍ਰਿੰਸੀਪਲ ਡਾ. ਸੁਮਨ ਚੋਪੜਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਸ਼ਰਧਾ ਨਾਲ ਸੇਵਾ ਨਿਭਾਈ। ਪ੍ਰਧਾਨ ਗਵਰਨਿੰਗ ਕੌਂਸਲ ਸਰਦਾਰਨੀ ਬਲਬੀਰ ਕੌਰ ਜੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸੇਵਾ ਅਤੇ ਕੁਰਬਾਨੀ ਵਰਗੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਦੀਆਂ ਹਨ ਅਤੇ ਇਹ ਹਰ ਸਮੇਂ ਪ੍ਰਸੰਗਿਕ ਹਨ।

martyrdom-day-of-guru-arjan-dev-ji-the-sartaj-of-martyrs-was-celebrated-at-lyallpur-khalsa-college-jalandhar

.

ਇਸ ਮੌਕੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਜੀ ਨੇ ਕਿਹਾ ਕਿ ਕਾਲਜ ਆਪਣੀਆਂ ਰਿਵਾਇਤਾਂ ਨੂੰ ਕਾਇਮ ਰੱਖਦੇ ਹੋਏ ਨੌਜਵਾਨਾਂ ਨੂੰ ਸਿੱਖ ਧਰਮ ਦੀ ਰਹਿਤ ਮਰਿਆਦਾ ਨਾਲ ਜੋੜਣ ਲਈ ਅਤੇ ਗੁਰੂਆਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਅਜਿਹੇ ਸਮਾਗਮ ਉਲੀਕਦਾ ਰਿਹਾ ਹੈ ਅਤੇ ਭੱਵਿਖ ਵਿਚ ਵੀ ਉਲੀਕਦਾ ਰਹੇਗਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ, ਅਧਿਆਪਕ ਸਹਿਾਬਨ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਹਾਜ਼ਰੀ ਭਰੀ ਅਤੇ ਸ਼ਰਧਾ ਭਾਵ ਨਾਲ ਸੇਵਾ ਕੀਤੀ।

.

.