PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਮਨਾਇਆ ਗਿਆ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ,

Martyrdom day Shri Guru Arjan Dev Ji celebrated at Lyallpur Khalsa College Jalandhar

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪਹਿਲਾਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਇਸ ਉਪਰੰਤ ਕਾਲਜ ਦੇ ਵਿਦਿਆਰਥੀ ਸ਼ਰਨਦੀਪ ਸਿੰਘ ਸੋਢੀ,

ਅੰਤਰ ਪ੍ਰੀਤ ਸਿੰਘ ਅਤੇ ਪ੍ਰੋ. ਗੁਨਵੀਰ ਸਿੰਘ ਦੁਆਰਾ ਕੀਰਤਨ ਕੀਤਾ ਗਿਆ ਅਤੇ ਫਿਰ ਕਾਲਜ ਦੇ ਗੇਟ ’ਤੇ ਆਉਂਦੀਆਂ ਜਾਂਦੀਆਂ ਸੰਗਤਾਂ ਨੂੰ ਸੇਵਾਦਾਰਾਂ ਵੱਲੋਂ ਸਤਿਕਾਰ ਨਾਲ ਸ਼ੀਤਲ ਮਿੱਠੇ ਜਲ ਤੇ ਪ੍ਰਸ਼ਾਦ ਵੰਡ ਕੇ ਪੰਚਮ ਪਾਤਸ਼ਾਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਉਪਰੰਤ ਗੁਰੂ ਕਾ ਅਤੱੁਟ ਲੰਗਰ ਵਰਤਾਇਆ ਗਿਆ।

ਇਸ ਸਮੇਂ ਕਾਲਜ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਪ੍ਰਬੰਧਕ ਕਮੇਟੀ ਦੇ ਮੈਂਬਰਾਨ, ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਸ਼ਰਧਾ ਨਾਲ ਸੇਵਾ ਨਿਭਾਈ। ਪ੍ਰਧਾਨ ਗਵਰਨਿੰਗ ਕੌਂਸਲ ਸਰਦਾਰਨੀ ਬਲਬੀਰ ਕੌਰ ਜੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸੇਵਾ ਅਤੇ ਕੁਰਬਾਨੀ ਵਰਗੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਦੀਆਂ ਹਨ ਅਤੇ ਇਹ ਹਰ ਸਮੇਂ ਪ੍ਰਸੰਗਿਕ ਹਨ।

ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਕਿਹਾ ਕਿ ਕਾਲਜ ਆਪਣੀਆਂ ਰਿਵਾਇਤਾਂ ਨੂੰ ਕਾਇਮ ਰੱਖਦੇ ਹੋਏ ਨੌਜਵਾਨਾਂ ਨੂੰ ਸਿੱਖ ਧਰਮ ਦੀ ਰਹਿਤ ਮਰਿਆਦਾ ਨਾਲ ਜੋੜਣ ਲਈ ਅਜਿਹੇ ਸਮਾਗਮ ਕਰਦਾ ਆ ਰਿਹਾ ਹੈ ਅਤੇ ਭੱਵਿਖ ਵਿਚ ਵੀ ਕਰਦਾ ਰਹੇਗਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ, ਅਧਿਆਪਕ ਸਹਿਾਬਨ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਹਾਜ਼ਰੀ ਭਰੀ ਅਤੇ ਸੇਵਾ ਕੀਤੀ।