PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਨਿਰੀਖਣ

MLA Bawa Henry inspects the ongoing construction work of Sewage Treatment Plant Solving the sewerage problem will bring relief to the industrialists of Focal Point Punjab Jalandhar

ਕਿਹਾ, ਸੀਵਰੇਜ ਦੀ ਸਮੱਸਿਆ ਹੱਲ ਹੋਣ ਨਾਲ ਫੋਕਲ ਪੁਆਇੰਟ ਦੇ ਸਨਅਤਕਾਰਾਂ ਨੂੰ ਮਿਲੇਗੀ ਰਾਹਤ,

ਪੀਟੀਬੀ ਖਬਰਾਂ ਜਲੰਧਰ : ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਵੱਲੋਂ ਅੱਜ ਲਗਭਗ 19 ਕਰੋੜ ਦੀ ਲਾਗਤ ਵਾਲੇ ਪਹਿਲੇ ਐਸਬੀਆਰ ਤਕਨੀਕ ਆਧਾਰਿਤ ਸੀਵਰੇਜ ਟਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਨਿਰੀਖਣ ਕਰਨ ਲਈ ਫੋਕਲ ਪੁਆਇੰਟ ਵਿਖੇ ਪਲਾਂਟ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ਼੍ਰੀ ਕਰਨੇਸ਼ ਸ਼ਰਮਾ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਸ ਸੀਵਰੇਜ ਟਰੀਟਮੈਂਟ ਪਲਾਂਟ ਨਾਲ ਫੋਕਲ ਪੁਆਇੰਟ ਦੀ ਸੀਵਰੇਜ ਦੀ ਸਮੱਸਿਆ ਹੱਲ ਹੋ ਜਾਵੇਗੀ, ਜਿਸ ਸਦਕਾ ਇਥੋਂ ਦੇ ਸਨਅਤਕਾਰਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ ਇਲਾਕੇ ਨੂੰ ਸਾਫ-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਾਈ ਸਾਬਤ ਹੋਵੇਗਾ।

ਸ਼੍ਰੀ ਬਾਵਾ ਹੈਨਰੀ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਵਿਕਾਸ ਮੁਖੀ ਯੋਜਨਾਵਾਂ ਤਹਿਤ ਇਹ ਕੰਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਭੁਪਿੰਦਰ ਸਿੰਘ ਜੌਲੀ ਡਾਇਰੈਕਟਰ ਪੀ.ਐਸ.ਆਈ.ਈ.ਸੀ, ਰਵੀ ਸਾਨੀ ਕੌਂਸਲਰ, ਸੁਖਵਿੰਦਰ ਕਾਲੀਆ ਪ੍ਰਧਾਨ ਗਦਈਪੁਰ ਇੰਡਸਟ੍ਰੀਅਲ ਐਸੋਸੀਏਸ਼ਨ, ਰਾਜਨ ਗੁਪਤਾ ਪ੍ਰਧਾਨ ਫੋਕਲ ਪੁਆਇੰਟ ਇੰਡਸਟ੍ਰੀਅਲ ਐਸੋਸੀਏਸ਼ਨ ਅਤੇ ਪੀ.ਐਸ.ਆਈ.ਈ.ਸੀ ਤੇ ਨਗਰ ਨਿਗਮ ਦੇ ਅਧਿਕਾਰੀ ਕਰਮਚਾਰੀ ਮੌਜੂਦ ਸਨ।