PTB News

Latest news
पंजाब : दिवाली से पहले हो सकता है हड़ताल पर गए कर्मचारियों पर बड़ा एक्शन जालंधर : झुग्गियों पर नगर निगम का बड़ा एक्शन, मिला 3 दिन का अल्टीमेटम Gold-Silver को लेकर आई Good News, त्योहारों के सीजन में तबा के कर सकेंगे खरीदारी पंजाब : मशहूर पंडित छोले-कुलचे वाले के बेटे की गोलियां मारकर की हत्या जालंधर : PAP मुख्यालय में मनाया गया पुलिस स्मृति दिवस, DGP गौरव यादव ने पुलिस शहीदों को दी भावपूर्ण ... CM मान का कटा दिल्ली एयरपोर्ट पर 50,000 रूपये का चालान, 3 घंटे रोका Actor Tiger Shroff फायरिंग केस में हुआ बड़ा खुलासा, शूटरों के निशाने पर थे कई दिग्गज एक्टर LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ...

ਪੰਜਾਬ ਸਰਕਾਰ ਨੇ ਕਰਜ਼ਾ ਰਾਹਤ ਯੋਜਨਾ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ,

MLA Hardev Singh Ladi Sherowalia Says Punjab Government gives big Relief to Farmers of the State 714 members of Giddarpindi Sabha distributed loan waiver checks of Rs. 1 crore 68 lakh to landless farm workers Nakoder Jalandhar

ਗਿੱਦੜਪਿੰਡੀ ਸਭਾ ਦੇ 714 ਮੈਂਬਰ ਬੇਜ਼ਮੀਨੇ ਖੇਤ ਕਾਮਿਆਂ ਨੂੰ 1 ਕਰੋੜ 68 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਚੈਕ ਵੰਡੇ,

PTB City ਖ਼ਬਰਾਂ ਜਲੰਧਰ : ਪੰਜਾਬ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਸਬੰਧੀ ਚਲਾਏ ਗਏ ਅਭਿਆਨ ਤਹਿਤ ਅੱਜ ਹਲਕਾ ਸ਼ਾਹਕੋਟ ਵਿਖੇ ਵਿਧਾਇਕ ਸ਼੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਪ੍ਰਧਾਨਗੀ ਹੇਠ ਕਰਜ਼ਾ ਰਾਹਤ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਗਿੱਦੜਪਿੰਡੀ ਸਭਾ ਦੇ 714 ਮੈਂਬਰ ਬੇਜ਼ਮੀਨੇ ਖੇਤ ਕਾਮਿਆਂ ਨੂੰ 1 ਕਰੋੜ 68 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਚੈਕ ਵੰਡੇ ਗਏ।

.

.

ਇਸ ਮੌਕੇ ਵਿਧਾਇਕ ਸ਼੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।

.

.

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਸਦਕਾ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਇਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਸੂਬੇ ਦੇ ਕਿਸਾਨਾਂ ਲਈ ‘ਸੁਨਹਿਰੀ ਯੁੱਗ’ ਦੀ ਸ਼ੁਰੂਆਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਇੱਕ ਬੇਮਿਸਾਲ ਕਦਮ ਹੈ, ਜਿਸ ਦਾ ਉਦੇਸ਼ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੈ।

.

.

ਉਨ੍ਹਾਂ ਕਿਹਾ ਕਿ ਇਕ ਰਾਹਤ ਸਕੀਮ ਸਦਕਾ ਕਿਸਾਨ ਭਾਈਚਾਰੇ ਦੀਆਂ ਪ੍ਰੇਸ਼ਾਨੀਆਂ ਦੂਰ ਹੋਣਗੀਆਂ। ਇਸ ਮੌਕੇ ਐਸ.ਡੀ.ਐਮ. ਸ਼ਾਹਕੋਟ ਸ਼੍ਰੀ ਲਾਲ ਵਿਸ਼ਵਾਸ ਬੈਂਸ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ, ਡਾ. ਜਗਜੀਤ ਸਿੰਘ, ਜ਼ਿਲ੍ਹਾ ਮੈਨੇਜਰ ਸੀ.ਬੀ. ਜਲੰਧਰ ਸ਼੍ਰੀ ਸਤਨਾਮ ਸਿੰਘ ਪੱਡਾ, ਇੰਸਪੈਕਟਰ ਕੋਆਪ੍ਰੇਟਿਵ ਸੁਸਾਇਟੀਜ਼ ਜਲੰਧਰ ਸ਼੍ਰੀ ਕਰਨਵੀਰ ਸਿੰਘ, ਬੈਂਕ ਮੁਲਾਜ਼ਮ ਅਤੇ ਹੋਰ ਮੌਜੂਦ ਸਨ।

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें