PTB News

Latest news
आम जनता पर महंगाई का बड़ा अटैक! पेट्रोल-डीजल की कीमतों में हुआ इजाफा री-एग्जाम! NEET-UG परीक्षा की नई तारीख का हुआ ऐलान, हाई लेवल मीटिंग के बाद लिया गया फैसला, जालंधर! संत सीचेवाल के प्रयासों से वापिस आया मलेशिया में फंसा युवक, जालंधर! BSF कैंप के बाहर हुए ब्लास्ट को लेकर हुआ बड़ा खुलासा, आरोपी गिरफ्तार, पाकिस्तान का निकला मास्... कांग्रेस ने वीडी सतीशन को बनाया केरलम का नया मुख्यमंत्री, क्या! जालंधर में राजनीति की भेंट चढ़ा "बालाजी संकीर्तन", किसने दिया भजन गायक को रोकने के लिए पैसों का... ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ, ब्रिटिश ओलिविया स्कूल का लगातार सीबीएसई 12वीं कक्षा बोर्ड परीक्षा परिणाम में फिर से धमाका, आईवी वर्ल्ड स्कूल, वासल एजुकेशन के तत्वावधान में, CBSE कक्षा XII बोर्ड परीक्षाओं में अपने छात्रों के... इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम : माही मुटनेजा ने कॉमर्स...

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੈਸ਼ਨਲ ਅਵਾਰਡੀ ਮਨਿੰਦਰਜੀਤ ਸਿੰਘ ਦਾ ਕਾਲਜ ਪਹੁੰਚਣ ‘ਤੇ ਸ਼ਾਨਦਾਰ ਢੰਗ ਨਾਲ ਕੀਤਾ ਗਿਆ ਸਵਾਗਤ,

National awardee Maninderjit Singh a student of Lyallpur Khalsa College received a grand welcome on his arrival at the college

PTB ਨਿਊਜ਼ “ਸਿੱਖਿਆ”

(ਪੀਟੀਬੀ ਨਿਊਜ਼ ‘ਤੇ ਪੜ੍ਹੋ ਅਤੇ ਦੇਖੋ)

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਅੇਨਐਸਐਸ ਵਲੰਟੀਅਰ ਮਨਿੰਦਰਜੀਤ ਸਿੰਘ ਦਾ ਕਾਲਜ ਪਹੁੰਚਣ ’ਤੇ ਸ਼ਾਨਦਾਰ ਢੰਗ ਨਾਲ ਸਨਮਾਨ ਕੀਤਾ ਗਿਆ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਚੀਫ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਅਤੇ ਐਨ.ਅੇਸ.ਅੇਸ. ਟੀਮ ਨੇ ਸਵਾਗਤ ਕੀਤਾ।

ਉਸ ਨੂੰ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਖੁੱਲ੍ਹੀ ਗੱਡੀ ਵਿੱਚ ਗੁਰਦੁਆਰਾ ਸਾਹਿਬ ਲਿਜਾਇਆ ਗਿਆ। ਇਸ ਦੌਰਾਨ,NSS ਵਾਲੰਟੀਅਰਾਂ ਨੇ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਤਾੜੀਆਂ ਵਜਾਉਂਦੇ ਹੋਏ ਹੌਂਸਲਾ ਅਫਜਾਈ ਕੀਤੀ। ਅਰਦਾਸ ਉਪਰੰਤ ਉਸ ਨੂੰ ਸਿਰੋਪਾਓ ਦਿੱਤਾ ਗਿਆ। ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਵੱਖ-ਵੱਖ ਵਿਭਾਗ ਦੇ ਮੁਖੀ ਸਾਹਿਬਾਨ ਨੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਹਿਨਾਏ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਖੁਸ਼ੀ ਵਾਲਾ ਪਲ ਕਰਾਰ ਦਿੱਤਾ ਜਦੋਂ ਵਿਦਿਆਰਥੀ ਮਨਿੰਦਰਜੀਤ ਨੂੰ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਨਾਂ ਰਾਸ਼ਟਰਪਤੀ ਭਵਨ ਵਿਖੇ ਉਚਾਰਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਮਾਨਦਾਰੀ ਦੇ ਨਾਲ ਲਗਾਤਾਰ ਕੋਸ਼ਿਸ਼, ਅਜਿਹੀ ਉੱਚ ਦਰਜੇ ਦੀ ਸਫਲਤਾ ਦੀ ਕੁੰਜੀ ਹੈ।

ਇਹ ਅਵਾਰਡ ਕਾਲਜ ਵਿੱਚ ਪਹਿਲੀ ਵਾਰ ਅਤੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ 28 ਸਾਲਾਂ ਬਾਅਦ ਮਿਿਲਆ ਹੈ। ਚੀਫ ਪ੍ਰੋਗਰਾਮ ਅਫ਼ਸਰ ਸਤਪਾਲ ਸਿੰਘ ਨੇ ਕਿਹਾ ਕਿ ਇਹ ਮਨਿੰਦਰਜੀਤ ਦੀ ਲਗਨ ਹੀ ਸੀ ਕਿ ਉਹ ਅਜਿਹਾ ਮਾਣ ਹਾਸਲ ਕਰਨ ਦੇ ਯੋਗ ਹੋਇਆ ਹੈ।ਮਨਿੰਦਰਜੀਤ ਨੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ, ਪ੍ਰਿੰਸੀਪਲ ਅਤੇ ਪ੍ਰੋਗਰਾਮ ਅਫਸਰਾਂ ਦਾ ਉਸ ਦੇ ਮਾਰਗਦਰਸ਼ਨ ਅਤੇ ਨਿਰੰਤਰ ਸਹਿਯੋਗ ਲਈ ਰਾਸ਼ਟਰੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਧੰਨਵਾਦ ਕੀਤਾ। ਉਸ ਨੇ ਵਾਅਦਾ ਕੀਤਾ ਕਿ ਉਹ ਸਮਾਜ ਦੀ ਭਲਾਈ ਲਈ ਕੰਮ ਕਰਦਾ ਰਹੇਗਾ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Latest News

Latest News