PTB ਨਿਊਜ਼ “ਸਿੱਖਿਆ” : ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ, ਜਿਸ ਵਿੱਚ ਸ. ਅਮਰੀਕ ਸਿੰਘ ਪੁਆਰ, ਸਾਬਕਾ ਡਿਪਟੀ ਕਮਿਸ਼ਨਰ ਆਫ ਪੁਲਿਸ ਅਤੇ ਹਾਕੀ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਤੇ ਸਾਸ਼ਵਤ ਰਾਜਦਾਨ, ਜ਼ਿਲ੍ਹਾ ਖੇਡ ਅਫਸਰ ਜਲੰਧਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਪ੍ਰਿੰਸੀਪਲ ਜਸਰੀਨ ਕੌਰ ਅਤੇ ਡਾ. ਐਸ.ਐਸ. ਬੈਂਸ ਡੀਨ ਸਪੋਰਟਸ ਨੇ ਮੁੱਖ ਮਹਿਮਾਨਾਂ ਨੂੰ ਫੱੁਲਾਂ ਦਾ ਗੁਲਦਤਾ ਦੇ ਕੇ ਜੀ ਆਇਆਂ ਕਿਹਾ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਕਰਾਸ ਕੰਟਰੀ ਰੇਸ ਵਿੱਚ ਹਿੱਸਾ ਲਿਆ। ਕ੍ਰਾਸ ਕੰਟਰੀ ਵਿੱਚੋਂ ਦੀਪਕ ਪਾਲ, ਜਸਵੀਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਪਹਿਲੇ 10 ਸਥਾਨਾਂ ਤੇ ਆਉਣ ਵਾਲੇ ਲੜਕਿਆਂ ਨੂੰ ਮੁੱਖ ਮਹਿਮਾਨ ਸ. ਅਮਰੀਕ ਸਿੰਘ ਪੁਆਰ, ਸਾਸ਼ਵਤ ਰਾਜਦਾਨ, ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਅਤੇ ਡੀਨ ਸਪੋਰਟਸ ਡਾ. ਐਸ. ਐਸ. ਬੈਂਸ ਦੁਆਰਾ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰਹਿੰਦਿਆਂ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਨੁਸ਼ਾਸਿਤ ਖਿਡਾਰੀ ਹੀ ਖੇਡਾਂ ਵਿੱਚ ਤਰੱਕੀ ਕਰ ਸਕਦੇ ਹਨ। ਉਹਨਾਂ ਇਹ ਵੀ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਵਚਨਬਧ ਹੈ। ਮੁੱਖ ਮਹਿਮਾਨ ਸ. ਅਮਰੀਕ ਸਿੰਘ ਪੁਆਰ ਨੇ ਵਿਦਿਆਰਥੀ ਖਿਡਾਰੀਆਂ ਨੂੰ ਆਪਣੇ ਜ਼ਿੰਦਗੀ ਦੇ ਖੇਡ ਸਫਰ ਬਾਰੇ ਜਾਣਕਾਰੀ ਦਿੱਤੀ ਅਤੇ ਖੇਡਾਂ ਦੇ ਖੇਤਰ ਵਿੱਚ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਵੀ ਕੀਤੀ।
ਡਾ. ਬੈਂਸ, ਡੀਨ ਸਪੋਰਟਸ ਨੇ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਮੇਜਰ ਧਿਆਨ ਚੰਦ ਦੀ ਜੀਵਨੀ ਬਾਰੇ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਾਕੀ ਦੇ ਜਾਦੂਗਰ ਦੁਆਰਾ ਕਾਇਮ ਕੀਤੀਆਂ ਮਿਸਾਲਾਂ ਨੂੰ ਸਾਹਮਣੇ ਰੱਖਦਿਆਂ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਸ੍ਰੀ ਸੁਰਜੀਤ ਸਿੰਘ, ਸ੍ਰੀ ਭੁੁਪਿੰਦਰ ਸਿੰਘ, ਸ੍ਰੀ ਗੁਰਜੀਤ ਸਿੰਘ, ਸ੍ਰੀ ਮੁਖਜਿੰਦਰ ਸਿੰਘ, ਸ੍ਰੀ ਮਨਦੀਪ ਸਿੰਘ, ਸ੍ਰੀ ਹਰਮਨਪ੍ਰੀਤ ਸਿੰਘ, ਸ੍ਰੀ ਹਰਪ੍ਰੀਤ ਬਾਂਸਲ, ਸ੍ਰੀ ਧਰਮਮਾਲ ਸਿੰਘ ਅਤੇ ਸ੍ਰੀ ਰਾਜਨ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਗਰਾਂਊਂਡ ਸਟਾਫ ਅਤੇ ਮਾਲੀਆਂ ਨੂੰ ਟਰੈਕ ਸੂਟ ਵੀ ਵੰਡੇ ਗਏ। ਪ੍ਰੋ. ਸਤਪਾਲ ਸਿੰਘ ਨੇ ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ, ਪ੍ਰੋ. ਵਿਕਾਸ ਕੁਮਾਰ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਅਜੇ ਕੁਮਾਰ, ਪ੍ਰੋ. ਮਨਵੀਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।