PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਏਅਰ ਵਿੰਗ ਦੇ ਕੈਡਿਟਾਂ ਨੇ CATC-51 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

NCC of Lyallpur Khalsa College The cadets of the Air Wing performed brilliantly in CATC-51

ਪੀਟੀਬੀ ਨਿਊਜ਼ “ਸਿਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹੋਰ ਖੇਤਰਾਂ ਵਿੱਚ ਵੀ ਉੱਚ ਪ੍ਰਾਪਤੀਆਂ ਕਰਦੇ ਹਨ। ਇਸੇ ਤਹਿਤ ਜੇਤੂ ਹੋਣ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ, ਕਾਲਜ ਦੇ ਐਨ.ਸੀ.ਸੀ. ਏਅਰ ਵਿੰਗ ਦੇ ਕੈਡਿਟਾਂ ਨੇ ਸਾਂਝੇ ਸਾਲਾਨਾ ਸਿਖਲਾਈ ਕੈਂਪ, 2022 ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕੈਡਿਟਾਂ ਅਤੇ ਉਨ੍ਹਾਂ ਦੇ ਏ.ਐਨ.ਓ ਡਾ. ਮਨਪ੍ਰੀਤ ਸਿੰਘ ਲੇਹਲ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਨ੍ਹਾਂ ਨੂੰ ਬਿਹਤਰ ਇਨਸਾਨ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਦੀ ਕਾਮਨਾ ਕੀਤੀ। CATC -51 ਦਾ ਆਯੋਜਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕੀਤਾ ਗਿਆ। 1 Pb Air Sqn. NCC ਜਲੰਧਰ ਦੀ ਅਗਵਾਈ ਹੇਠ ਫਲਾਇੰਗ ਅਫਸਰ ਡਾ. ਮਨਪ੍ਰੀਤ ਸਿੰਘ ਲੇਹਲ ਦੇ ਨਾਲ ਕੈਂਪ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਦੇ 45 ਕੈਡਿਟਾਂ ਨੇ ਭਾਗ ਲਿਆ। ਕੈਡਿਟਾਂ ਨੇ ਡਰਿੱਲ, ਵੈਪਨ ਟਰੇਨਿੰਗ, ਵੈਪਨ ਡਰਿੱਲ, ਸਕੀਟ ਸ਼ੂਟਿੰਗ, ਰੇਂਜ ਫਾਇਰਿੰਗ ਅਤੇ ਬਾਸਕਟਬਾਲ, ਵਾਲੀਬਾਲ, ਅਥਲੈਟਿਕਸ ਅਤੇ ਟੱਗ ਆਫ ਵਾਰ ਵਰਗੀਆਂ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲਿਆ।

ਕੈਡਿਟਾਂ ਨੇ ਡਰਿੱਲ ਮੁਕਾਬਲੇ, ਟੱਗ ਆਫ ਵਾਰ ਅਤੇ ਵਾਲੀਬਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ।CWO ਇਸ਼ਪ੍ਰੀਤ ਸਿੰਘ ਢਿੱਲੋਂ ਨੂੰ ਬੈਸਟ ਕੈਡੇਟ ਅਤੇ ਸੀ.ਡੀ.ਟੀ. ਐਸ.ਜੀ.ਟੀ. ਸੰਤੋਖ ਭਾਰਦਵਾਜ ਨੂੰ ਬੈਸਟ ਫਾਇਰਰ ਚੁਣਿਆ ਗਿਆ। CSUO ਅਰੁਣ ਚੰਦਰਹ ਨੂੰ ਕੈਂਪ ਸੀਨੀਅਰ SW ਚੁਣਿਆ ਗਿਆ ਅਤੇ CUO ਸੁਰਭੀ ਨੂੰ ਕੈਂਪ ਸੀਨੀਅਰ JW ਚੁਣਿਆ ਗਿਆ। ਕੈਡਿਟਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਰੁੱਪ ਭੰਗੜੇ ਅਤੇ ਡਾਂਸ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਡਾ. ਮਨਪ੍ਰੀਤ ਸਿੰਘ ਲਹਿਲ ਨੇ ਕੈਂਪ ਦੌਰਾਨ ਚੱਲੀ ਸਖ਼ਤ ਸਿਖਲਾਈ ਬਾਰੇ ਦੱਸਿਆ ਅਤੇ ਵਿੰਗ ਕਮਾਂਡਰ ਵੱਲੋਂ ਕਾਲਜ ਦੇ ਕੈਡਿਟਾਂ ਦੀ ਸ਼ਲਾਘਾ ਕੀਤੀ। ਜੋਸ਼ੀਲੇ ਵਿਿਦਆਰਥੀਆਂ ਨੇ ਪ੍ਰਿੰਸੀਪਲ ਡਾ. ਸਮਰਾ ਅਤੇ ਏ.ਐਨ.ਓ. ਡਾ. ਲਹਿਲ ਦਾ ਲਗਾਤਾਰ ਸਹਿਯੋਗ ਅਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ।

Latest News