ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਬਲੱਡ ਬੈਂਕ, ਸਿਵਲ ਹਸਪਤਾਲ, ਜਲੰਧਰ, ਦਿਸ਼ਾ-ਦੀਪ ਐਨ.ਜੀ.ਓ. ਅਤੇ ਨਿਸ਼ਕਾਮ ਸੇਵਾ ਵੈਲਫੇਅਰ ਸੁਸਾਇਟੀ, ਜਲੰਧਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਕੈਂਪ ਦਾ ਉਦਘਾਟਨ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਕੀਤਾ ਅਤੇ ਖੂਨਦਾਨੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਤਮ ਰੂਪ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੋਲੀ ਦਾ ਤਿਉਹਾਰ ਨਾ ਸਿਰਫ਼ ਰੰਗਾਂ ਨਾਲ ਮਨਾਉਣ ਸਗੋਂ ਖੁਨ ਦਾਨ ਕਰਕੇ ਕਿਸੇ ਦੀ ਜ਼ਿੰਦਗੀ ਵਿੱਚ ਰੰਗ ਭਰ ਕੇ ਮਨਾਉਣ ਲਈ ਪ੍ਰੇਰਿਤ ਕੀਤਾ।
ਐਨ.ਐਸ.ਐਸ. ਵਾਲੰਟੀਅਰਾਂ ਨੇ ਵੀ ਲੋੜਵੰਦਾਂ ਲਈ ਖੂਨਦਾਨ ਕਰਨ ਲਈ ਤਖ਼ਤੀਆਂ ਫੜ ਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ। ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ: ਸਤਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਵਿੱਚ ਇਹ ਦੂਜਾ ਖੂਨਦਾਨ ਕੈਂਪ ਹੈ। ਉਨ੍ਹਾਂ ਅੱਗੇ ਦੱਸਿਆ ਕਿ 80 ਵਿਿਦਆਰਥੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ, ਜਿਨ੍ਹਾਂ ਵਿੱਚੋਂ 59 ਨੇ ਖੂਨਦਾਨ ਕੀਤਾ।
ਐਨ.ਜੀ.ਓ. ਦਿਸ਼ਾ ਦੀਪ ਦੇ ਕੇਅਰਟੇਕਰ ਲਾਇਨ ਐਸ.ਐਮ. ਸਿੰਘ, ਜੋ ਕਿ 77 ਵਾਰ ਖੂਨਦਾਨ ਕਰ ਚੁੱਕੇ ਹਨ, ਨੇ ਵਲੰਟੀਅਰਾਂ ਨੂੰ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦੌਰਾਨ ਪ੍ਰੋ: ਜਸਵਿੰਦਰ ਕੌਰ, ਪ੍ਰੋ: ਪਲਵਿੰਦਰ ਸਿੰਘ, ਪ੍ਰੋ: ਸੁਖਦੇਵ ਸਾਗਰ, ਪ੍ਰੋ: ਐਚ.ਐਸ ਸੇਖੋਂ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਸਰਬਜੀਤ ਕੋਰ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਬਲਰਾਜ ਸਿੰਘ, ਕੈਪਟਨ ਜਸਵਿੰਦਰ ਸਿੰਘ, ਰਮੇਸ਼ ਲਖਨਪਾਲ, ਤਰਸੇਮ ਜਲੰਧਰੀ, ਐਸ.ਪੀ.ਸਿੰਘ ਆਦਿ ਹਾਜ਼ਰ ਸਨ।