PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

nss-of-lyallpur-khalsa-college-world-environment-day-was-celebrated-by-the-unit-and-red-ribbon-club

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਕੈਂਪਸ ਵਿਖੇ ਇੱਕ ਰੋਜ਼ਾ ਰੁੱਖ ਲਗਾਉਣ ਦਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਬੂਟੇ ਲਗਾ ਕੇ ਕੀਤਾ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਅਪੀਲ ਕੀਤੀ ਕਿ ਹਰੇਕ ਵਿਅਕਤੀ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਵੇ।

.

.

.

ਲੂ ਅਤੇ ਵੱਧ ਰਹੇ ਤਾਪਮਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਲਾਹ ਦਿੱਤੀ ਕਿ ਤਾਪਮਾਨ ਨੂੰ ਸੰਤੁਲਿਤ ਰੱਖਣ ਲਈ ਹਰਿਆ ਭਰਿਆ ਵਾਤਾਵਰਣ ਹੀ ਸਭ ਤੋਂ ਵਧੀਆ ਵਿਕਲਪ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ਵਿਚ ਬੂਟੇ ਦੀ ਦੇਖਭਾਲ ਕਰਨੀ ਜ਼ਰੂਰੀ ਹੈ, ਫਿਰ ਉਹ ਤਾਜ਼ੀ ਹਵਾ ਦੇ ਕੇ ਸਾਡੀ ਦੇਖਭਾਲ ਕਰਦੇ ਹਨ। ਉਨ੍ਹਾਂ ਐੱਨ.ਐੱਸ.ਐੱਸ. ਵਾਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਵੀ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।

.

.

.

ਐੱਨ.ਐੱਸ.ਐੱਸ. ਦੇ ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਨਿੰਮ, ਡਰੇਕ, ਅਰਜੁਨ, ਬਹੇੜਾ ਆਦਿ ਦੇ ਕੁੱਲ 35 ਪੌਦੇ ਲਗਾਏ ਗਏ ਹਨ। ਐੱਨ.ਐੱਸ.ਐੱਸ. ਯੂਨਿਟ ਨੇ ਮੌਨਸੂਨ ਤੋਂ ਪਹਿਲਾਂ 150 ਰੁੱਖ ਲਗਾਉਣ ਦੀ ਯੋਜਨਾ ਬਣਾਈ ਹੈ। ਇਸ ਮੌਕੇ ਵਲੰਟੀਅਰਾਂ ਨੇ ਲਗਾਏ ਗਏ ਬੂਟਿਆਂ ਦੀ ਸੁਰੱਖਿਆ ਅਤੇ ਪਾਣੀ ਦੇਣ ਦਾ ਪ੍ਰਣ ਲਿਆ।

.

.