PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ‘ਐਕਸਪਲੋਰਿੰਗ ਮੈਟਲੈਬ ਐਪਲੀਕੇਸ਼ਨਜ਼’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

one-day-workshop-on-exploring-matlab-applications-was-organized-by-lyallpur-khalsa-college-jalandhar

ਪੀਟੀਬੀ ਖ਼ਬਰਾਂ “ਸਿਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੀ.ਜੀ. ਵਿਭਾਗ ਕੰਪਿਊਟਰ ਸਾਇੰਸ ਅਤੇ ਆਈ.ਟੀ. ਦੇ ਨੇ ਐਮ.ਐਸੀ.(ਆਈ.ਟੀ.) ਅਤੇ ਐਮ.ਵਾਕ (ਵੈਬ ਟੈਕਨਾਲੋਜੀ ਅਤੇ ਮਲਟੀਮੀਡੀਆ) ਦੇ ਨਾਲ-ਨਾਲ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ ਵਿਿਦਅਕ ਲੋੜਾਂ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਇੱਕ ਰੋਚਕ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ।

.

.

ਇਸ ਵਰਕਸ਼ਾਪ ਵਿੱਚ ਟੇਕ ਓਪਟੀਮਮ ਕੰਪਨੀ, ਚੰਗੀਗੜ੍ਹ ਨੇ ਅੰਡਰਗਰੈਜੂਏਟ ਕਲਾਸਾਂ ਦੇ ਵਿਦਿਆਰਥੀ ਨੂੰ ਕੀਮਤੀ ਗਿਆਨ ਪ੍ਰਦਾਨ ਕੀਤਾ। ਵਰਕਸ਼ਾਪ ਦੌਰਾਨ ਇਸ ਕੰਪਨੀ ਦੇ ਸ੍ਰੀ ਅਰਵਿੰਦ ਸਿੰਘ ਬਤੌਰ ਰਿਸੋਰਸ ਪਰਸਨ ਸ਼ਾਮਲ ਹੋਏ। ਇਸ ਸ਼ਾਨਦਾਰ ਵਰਕਸ਼ਾਪ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਮੈਟਲੈਬ ਦੀਆਂ ਵਿਭਿਨ ਐਪਲੀਕੇਸ਼ਨਾਂ ਬਾਰੇ ਬੁਨਿਆਦੀ ਸਮਝ ਪ੍ਰਦਾਨ ਕਰਨਾ ਸੀ।

.

.

ਕਾਲਜ ਦੇ ਰਜਿਸਟਰਾਰ ਪ੍ਰੋ. ਨਵਦੀਪ ਕੌਰ ਨੇ ਰਿਸੋਰਸ ਪਰਸਨ ਨੂੰ ਸਨਮਾਨਿਤ ਕੀਤਾ ਅਤੇ ਵਿਭਾਗ ਨੂੰ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜਿਹੀਆਂ ਵਰਕਸ਼ਾਪਸ ਵਿਦਿਆਰਥੀਆਂ ਦੀਆਂ ਤਕਨੀਕੀ ਗਿਆਨ ਵਿਚ ਵਾਧਾ ਕਰਨ ਵਿਚ ਬਹੁਤ ਸਹਾਈ ਹੁੰਦੀਆਂ ਹਨ। ਇਸ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਸ੍ਰੀ ਅਰਵਿੰਦ ਸਿੰਘ ਨੇ ਐਪਲੀਕੇਸ਼ਨ ਬਾਰੇ ਵਿਹਾਰਕ ਸੁਝਾਅ ਅਤੇ ਟ੍ਰਿਕਸ ਪ੍ਰਦਾਨ ਕੀਤੇ।

.

.

ਇਸ ਤੋਂ ਬਾਅਦ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਦੇ ਸਾਰੇ ਸਵਾਲਾਂ ਦਾ ਨਿਪਟਾਰਾ ਕੀਤਾ। ਭਾਗ ਲੈਣ ਵਾਲਿਆਂ ਨੂੰ ਈ-ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਅੰਤ ਵਿੱਚ, ਵਿਭਾਗ ਦੇ ਮੁਖੀ ਪ੍ਰੋ: ਸੰਜੀਵ ਕੁਮਾਰ ਆਨੰਦ ਨੇ ਟੈਕ ਓਪਟੀਮਮ ਟੀਮ ਦਾ ਧੰਨਵਾਦ ਕੀਤਾ। ਡਾ: ਦਲਜੀਤ ਕੌਰ ਨੇ ਪੂਰੇ ਪ੍ਰੋਗਰਾਮ ਦਾ ਸੰਚਾਲਨ ਬਾਖੂਬੀ ਨਿਭਾਇਆ।

.

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪ੍ਰੋ: ਸੰਦੀਪ ਬੱਸੀ, ਪ੍ਰੋ: ਮਨਦੀਪ ਸਿੰਘ ਭਾਟੀਆ, ਡਾ: ਸੰਦੀਪ ਸਿੰਘ, ਪ੍ਰੋ: ਨਵਨੀਤ ਕੌਰ ਸਮੇਤ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ। ਇਸ ਵਰਕਸ਼ਾਪ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ 120 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

Latest News