PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਜਲੰਧਰ ਕੈਂਟ ਵਿਚੋਂ ਇਕ ਪਾਸੜ ਜਿੱਤ ਹਾਸਲ ਕਰਨਗੇ ਪਰਗਟ ਸਿੰਘ,

Pargat Singh will win unilaterally from Jalandhar Cantt Punjab

ਪਿੰਡ ਜਮਸ਼ੇਰ ਵਾਸੀਆਂ ਨੇ ਦਿੱਤਾ ਪਰਗਟ ਸਿੰਘ ਨੂੰ ਵੱਡਾ ਸਮਰਥਣ,

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਨਟੋਨਮੈਂਟ ਇਲਾਕੇ ਵਿੱਚ ਕਾਂਗਰਸ ਉਮੀਦਵਾਰ ਪਰਗਟ ਸਿੰਘ ਨੂੰ ਇਲਾਕਾ ਨਿਵਾਸੀਆਂ ਦਾ ਵੱਡਾ ਸਮਰਥ ਮਿਲ ਰਿਹਾ ਹੈ। ਜਲੰਧਰ ਕੈਨਟੋਨਮੈਂਟ ਦੇ ਵਾਸੀਆਂ ਦਾ ਕਹਿਣਾ ਹੈ ਕਿ ਕੈਨਟੋਨਮੈਂਟ ਇਲਾਕੇ ਵਿਚੋਂ ਪਰਗਟ ਸਿੰਘ ਇਕ ਪਾਸੜ ਜਿੱਤ ਦਰਜ ਕਰਨਗੇ।

ਉਨ੍ਹਾਂ ਕਿਹਾ ਕਿ ਪਰਗਟ ਸਿੰਘ ਵਲੋਂ ਜੋ ਕੁਝ ਜਲੰਧਰ ਕੈਂਟ ਵਾਸੀਆਂ ਲਈ ਜੋ ਕੁਝ ਕੀਤਾ ਹੈ ਉਹ ਪਹਿਲਾਂ ਕਿਸੇ ਵੀ ਨੇਤਾ ਨੇ ਨਹੀਂ ਕੀਤਾ। ਇਸ ਮੌਕੇ ਤੇ ਪਰਗਟ ਸਿੰਘ ਨੇ ਕੈਨਟੋਨਮੈਂਟ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਥੇ ਦੇ ਵਸਨੀਕਾਂ ਦਾ ਪਿਛਲੇ 40 ਸਾਲਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਫਾਇਰ ਬ੍ਰਿਗੇਡ ਦੀ ਗੱਡੀ ਦਾ ਪ੍ਰਬੰਧ ਕਰਕੇ ਦਿੱਤਾ ਗਿਆ ਹੈ।

ਇਸਦੇ ਨਾਲ ਨਾਲ ਜਲੰਧਰ ਕੈਨਟੋਨਮੈਂਟ ਨੂੰ ਸੜਕਾਂ ਅਤੇ ਹੋਰ ਕੰਮਾਂ ਲਈ 15 ਕਰੋੜ ਦੀ ਗ੍ਰਾਂਟ ਲਿਆ ਕੇ ਦਿੱਤੀ ਗਈ ਹੈ ਜਿਸ ਨਾਲ ਕੈਨਟੋਨਮੈਂਟ ਦੀਆਂ ਸੜਕਾਂ ਦੀ ਹਾਲਤ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਪਰਗਟ ਸਿੰਘ ਨੇ ਜਮਸ਼ੇਰ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿਜਮਸ਼ੇਰ ਵਿੱਚ ਵਿਸ਼ਵ ਬੈਂਕ ਦੀ ਮਦਦ ਨਾਲ ਪਿੰਡ ਵਿੱਚ ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।