PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਪੀ.ਸੀ.ਐਸ. ਆਫਿਸਰਸ ਐਸੋਸੀਏਸ਼ਨ ਵਲੋਂ ਮੁੱਖ ਸਕੱਤਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਮੁਲਾਕਾਤ

PCS Meeting with the Chief Secretary, Principal Secretary to the Chief Minister by the Officers Association

PTB ਸਿਟੀ ਨਿਊਜ਼ ਜਲੰਧਰ : ਪੰਜਾਬ ਸਿਵਲ ਸਰਵਿਸ ਆਫਿਸਰ ਐਸੋਸੀਏਸ਼ਨ ਵਲੋਂ ਮੁੱਖ ਸਕੱਤਰ ਵੀ.ਕੇ.ਜੰਜੂਆ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਨਾਲ ਮੁਲਾਕਾਤ ਕੀਤੀ ਗਈ ਅਤੇ ਵਚਨਬੱਧਤਾ ਦੁਹਰਾਈ ਗਈ ਕਿ ਪ੍ਰਸ਼ਾਸਨਿਕ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਪ੍ਰਾਪਤੀ ਹਮੇਸ਼ਾਂ ਉਨ੍ਹਾਂ ਦੀ ਤਰਜੀਹ ਰਹੀ ਹੈ ਜੋ ਕਿ ਭਵਿੱਖ ਵਿੱਚ ਵੀ ਬਰਕਰਾਰ ਰਹੇਗੀ।

ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਅਤੇ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਅਤੇ ਜਨਰਲ ਸਕੱਤਰ ਡਾ.ਅੰਕੁਰ ਮਹਿੰਦਰੂ ਨੇ ਬਾਕੀ ਮੈਂਬਰਾਂ ਸਮੇਤ ਮੁੱਖ ਸਕੱਤਰ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਐਸੋਸੀਏਸ਼ਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਪੀ.ਸੀ.ਐਸ. ਅਧਿਕਾਰੀਆਂ ਵਲੋਂ ਪੂਰੀ ਸੁਹਿਰਦਤਾ, ਸ਼ਿੱਦਤ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ ਤਾਂ ਜੋ ਜਨਤਕ ਹਿੱਤਾਂ ਵਿੱਚ ਬਿਨ੍ਹਾਂ ਕਿਸੇ ਦੇਰੀ ਵੱਧ ਤੋਂ ਵੱਧ ਕੰਮ ਕੀਤੇ ਜਾ ਸਕਣ।

ਮੇਜਰ ਅਮਿਤ ਸਰੀਨ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਮੁੱਖ ਸਕੱਤਰ ਦਾ ਸਵਾਗਤ ਕਰਦਿਆਂ ਜਾਣੂੰ ਕਰਵਾਇਆ ਗਿਆ ਕਿ ਲੋਕਾਂ ਦੇ ਰੋਜਮਰ੍ਹਾ ਦੇ ਕੰਮਾਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਸੁਖਾਵੇਂ ਮਾਹੌਲ ਵਿੱਚ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵਲੋਂ ਐਸੋਸੀਏਸ਼ਨ ਨੂੰ ਜਨਤਕ ਹਿੱਤਾਂ ਨਾਲ ਸਬੰਧਿਤ ਕਾਰਜਾਂ ਅਤੇ ਟੀਚਿਆਂ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ ।

ਇਸੇ ਦੌਰਾਨ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਨਾਲ ਵੀ ਮੁਲਾਕਾਤ ਕੀਤੀ ਗਈ ਜਿਥੇ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੇਸ਼ ਤ੍ਰਿਪਾਠੀ, ਤਰਸੇਮ ਚੰਦ, ਕੇਸ਼ਵ ਗੋਇਲ, ਦੀਪਕ ਰੁਹੇਲਾ, ਅਰਵਿੰਦ ਕੁਮਾਰ, ਸੰਦੀਪ ਗਾੜ੍ਹਾ, ਕਮਲ ਗਰਗ ਅਤੇ ਸੁਖਜੀਤਪਾਲ ਸਿੰਘ ਆਦਿ ਹਾਜ਼ਰ ਸਨ।

Latest News