PTB News

Latest news
होटल में कैसे लगी आग? एक ही सीढ़ी और अंदर भरा था धुआं…फायर ऑफिसर ने बताई खौफनाक कहानी दिल्ली के बाद पंजाब में आग से फैली सनसनी, रेस्टोरेंट में लगी भीषण आग, जिं/दा ज/ला कर्मचारी 2026 के ग्रेजुएट्स के लिए बड़ी खबर, यह प्रसिद्ध Immigration मात्र 3-4 हफ्तों में दिला रहा है ऑस्ट्रे... विदेश में पढ़ाई करने का सुनहरा मौका, प्रसिद्ध इमीग्रेशन कल से पंजाब, चंडीगढ़ और जम्मू में आयोजित कर ... पंजाब-हिमाचल भाईचारे पर चिंता, CM सुक्खू से पर्यटकों की सुरक्षा सुनिश्चित करने की मांग : सुखजिंदर सि... पंजाबी ट्रक ड्राइवर को 75 साल की हुई कैद, नहीं मिलेगी 55 साल तक जमानत, जाने मामला पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्...

ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋਫੈਸਰ ਅਰੁਣਜੀਤ ਕੌਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਹੋਏ ਸੇਵਾ ਮੁਕਤ,

Professor Arunjit Kaur Head of Post Graduate Chemistry Department of Lyallpur Khalsa College retired after rendering excellent services

PTB ਨਿਊਜ਼ “ਸਿੱਖਿਆ” : ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਪੋਸਟ ਗਰੈਜੂਏਟ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ. ਅਰੁਣਜੀਤ ਕੌਰ ਦੀ ਰੀਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ।

ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਅਰੁਣਜੀਤ ਕੌਰ ਅਤੇ ਉਨ੍ਹਾਂ ਦੀ ਪਤੀ ਅਤੇ ਪੁੱਤਰੀ ਦਾ ਸਵਾਗਤ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਅਤੇ ਡੀਨ ਅਕੈਡਮਿਕ ਅਫੇਅਰਜ਼ ਪੋ੍ਰ. ਜਸਰੀਨ ਕੌਰ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ। ਪ੍ਰਿੰਸੀਪਲ ਡਾ. ਸਮਰਾ ਨੇ ਸਮੂਹ ਸਟਾਫ ਨੂੰ ਸੰਬੋਧਿਤ ਹੰੁਦਿਆਂ ਕਿਹਾ ਕਿ ਪ੍ਰੋ. ਅਰੁਣਜੀਤ ਕੌਰ ਨੇ ਕਾਲਜ ਦੇ ਪੋਸਟ ਗਰੈਜੂਏਟ ਕੈਮਿਸਟਰੀ ਵਿਭਾਗ ਵਿਚ 32 ਸਾਲ ਬਤੌਰ ਅਧਿਆਪਕ ਅਤੇ ਮੁਖੀ ਵਜੋਂ ਸੇਵਾ ਨਿਭਾਈ।

ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਵੀ ਸਟਾਫ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਪ੍ਰੋ. ਅਰੁਣਜੀਤ ਕੌਰ ਨੇ ਕਾਲਜ ਵਿਖੇ ਪੜਾਉਦਿਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਕਾਲਜ ਦੇ ਕਈ ਮਹੱਤਵਪੂਰਨ ਅਹੁਦਿਆਂ ਤੇ ਰਹੇ ਅਤੇ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਈ। ਇਸ ਮੌਕੇ ਕਾਲਜ ਵਲੋਂ ਪ੍ਰੋ. ਅਰੁਣਜੀਤ ਕੌਰ ਨੂੰ ਦਿੱਤਾ ਗਿਆ ਸ਼ੋਭਾ ਪੱਤਰ ਪੜ੍ਹਿਆ।

ਪ੍ਰੋ. ਅਰੁਣਜੀਤ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਕਾਲਜ ਨੇ ਤੇ ਇਥੋਂ ਦੇ ਸਟਾਫ ਨੇ ਜਿਹੜਾ ਮਾਣ ਸਤਿਕਾਰ ਮੈਨੂੰ ਦਿੱਤਾ ਉਸ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੀ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਹ ਕਾਲਜ ਸਦਾ ਦਿਨ ਦੁਗਨੀ ਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਇਸ ਮੌਕੇ ਉਨ੍ਹਾਂ ਕੈਮਿਸਟਰੀ ਵਿਭਾਗ ਦੇ ਇਤਿਹਾਸ ਤੇ ਪ੍ਰਾਪਤੀਆਂ ’ਤੇ ਵਿਸਥਾਰ ਸਹਿਤ ਚਾਨਣਾ ਪਾਇਆ।

ਸਮੂਹ ਟੀਚਿੰਗ ਸਟਾਫ ਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵੱਲੋਂ ਪ੍ਰੋ. ਅਰੁਣਜੀਤ ਕੌਰ, ਉਨਾਂ ਦੀ ਪਤੀ ਅਤੇ ਪੁੱਤਰੀ ਦਾ ਵਿਸ਼ੇਸ਼ ਤੌਰ ਤੇ ਸਨਮਾਣ ਵੀ ਕੀਤਾ ਗਿਆ। ਇਸ ਮੌਕੇ ਜਸਰੀਨ ਕੌਰ ਡੀਨ ਅਕੈਡਮਿਕ ਅਫੇਅਰਜ਼ ਨੇ ਧੰਨਵਾਦ ਮਤਾ ਪੇਸ਼ ਕੀਤਾ। ਸਟੇਜ ਸੰਚਾਲਕ ਦੀ ਸੇਵਾ ਡਾ. ਰਛਪਾਲ ਸਿੰਘ ਸੰਧੂ ਨੇ ਬਾਖੁਬੀ ਨਿਭਾਈ।

Latest News

Latest News