PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਲਾਇਲਪੁਰ ਖ਼ਾਲਸਾ ਕਾਲਜ ਦੇ ਜੁਆਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਜਸਵਿੰਦਰ ਕੌਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਹੋਏ ਸੇਵਾ ਮੁਕਤ,

professor-jaswinder-kaur-head-of-zoology-department-lyallpur-khalsa-college-retired-after-excellent-services

.

PTB ਨਿਊਜ਼ “ਸਿੱਖਿਆ” : ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪਿੰ੍ਰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਵਿਚ ਜੁਆਲੋਜੀ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਕੌਰ ਦੀ ਰਿਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਜਸਵਿੰਦਰ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ।

.

.

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੋ. ਜਸਵਿੰਦਰ ਕੌਰ ਦੇ ਅਧਿਆਪਨ ਕਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੋ. ਜਸਵਿੰਦਰ ਕੌਰ ਨੇ ਕਾਲਜ ਦੇ ਜੁਆਲੋਜੀ ਵਿਭਾਗ ਵਿਚ 28 ਸਾਲ ਬਤੌਰ ਅਧਿਆਪਕ ਅਤੇ ਮੁਖੀ ਵਜੋਂ ਸੇਵਾ ਨਿਭਾਈ। ਇਸ ਸਮੇਂ ਦੌਰਾਨ ਉਨ੍ਹਾਂ ਸਮੇਂ-ਸਮੇਂ ’ਤੇ ਕਾਲਜ ਵਲੋਂ ਦਿੱਤੇ ਗਏ ਮਹੱਤਵਪੂਰਨ ਅਹੁਦਿਆਂ ਤੇ ਵੀ ਬੜੀ ਲਗਨ ਨਾਲ ਕੰਮ ਕੀਤਾ।

.

.

ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਵੀ ਸਟਾਫ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਪ੍ਰੋ. ਜਸਵਿੰਦਰ ਕੌਰ ਨੇ ਕਾਲਜ ਵਿਖੇ ਪੜਾਉਦਿਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਇਕ ਚੰਗੇ ਅਧਿਆਪਕ ਹੀ ਨਹੀਂ ਸਗੋਂ ਵਧੀਆਂ ਇਨਸਾਨ ਵੀ ਹਨ, ਜੋ ਸਮੇਂ-ਸਮੇਂ ’ਤੇ ਵਿਿਦਆਰਥੀਆਂ ਦੀ ਹਰ ਸੰਭਵ ਮਦਦ ਕਰਦੇ ਰਹੇ ਹਨ। ਇਸ ਮੌਕੇ ਕਾਲਜ ਵਲੋਂ ਪ੍ਰੋ. ਜਸਵਿੰਦਰ ਕੌਰ ਨੂੰ ਦਿੱਤਾ ਗਿਆ ਸ਼ੋਭਾ ਪੱਤਰ ਪ੍ਰੋ. ਜਸਰੀਨ ਕੌਰ ਵਾਇਸ ਪ੍ਰਿੰਸੀਪਲ ਵਲੋਂ ਪੜ੍ਹਿਆ ਗਿਆ।

.

.

ਪ੍ਰੋ. ਜਸਵਿੰਦਰ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਲਜ ਨੇ ਤੇ ਇਥੋਂ ਦੇ ਸਟਾਫ ਨੇ ਜਿਹੜਾ ਮਾਣ ਸਤਿਕਾਰ ਮੈਨੂੰ ਦਿੱਤਾ ਉਸ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੀ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਹ ਕਾਲਜ ਸਦਾ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਦੋਂ ਵੀ ਕਦੇ ਕਾਲਜ ਨੂੰ ਮੇਰੀ ਜ਼ਰੂਰਤ ਮਹਿਸੂਸ ਹੋਵੇਗੀ ਮੈਂ ਹਾਜ਼ਰ ਰਹਾਂਗੀ।

.

ਉਨ੍ਹਾਂ ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਨੂੰ ਤੇ ਵਿਭਾਗ ਨੂੰ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਇਸ ਸਮੇਂ ਸਮੂਹ ਟੀਚਿੰਗ ਸਟਾਫ ਮੈਂਬਰਾਨ ਹਾਜਿਰ ਸਨ। ਸਾਰਿਆਂ ਨੇ ਉਹਨਾਂ ਦੇ ਚੰਗੇਰੇ ਭਵਿਖ ਦੀ ਕਾਮਨਾ ਕੀਤੀ ।ਸਟੇਜ ਸੰਚਾਲਕ ਦੀ ਸੇਵਾ ਡਾ. ਰਛਪਾਲ ਸਿੰਘ ਸੰਧੂ ਨੇ ਬਾਖੂਬੀ ਨਿਭਾਈ।

.