PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਪੰਜਾਬ SC ਕਮਿਸ਼ਨ ਵੱਲੋਂ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਨਾਂਅ ਹਟਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ,

punjab sc letter to chief secretary for removal of caste based names of villages town and other places ks chandigarh Punjab

PTB City ਖ਼ਬਰਾਂ ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਰੱਖੇ ਗਏ ਨਾਵਾਂ ਨੂੰ ਹਟਾਉਣ ਅਤੇ ਦਫ਼ਤਰੀ ਕੰਮ-ਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕਰਨ ਸਬੰਧੀ ਸਰਕਾਰ ਦੀਆਂ ਸਾਲ 2017 ਵਿੱਚ ਜਾਰੀ ਹਦਾਇਤਾਂ ਦੀ ਸੂਬੇ ਵਿੱਚ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

.

.

.

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ-ਮੁਕਤ) ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵੱਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਬਹੁਤੇ ਪਿੰਡਾਂ, ਸ਼ਹਿਰਾਂ, ਸਕੂਲਾਂ, ਮੁਹੱਲਿਆਂ, ਬਸਤੀਆਂ, ਗਲੀਆਂ, ਧਰਮਸ਼ਾਲਾਵਾਂ ਅਤੇ ਸੁਸਾਇਟੀਆਂ ਦੇ ਨਾਮ ਜਾਤੀਸੂਚਕ ਰੱਖੇ ਹੋਏ ਹਨ, ਜਦਕਿ ਭਾਰਤ ਸਰਕਾਰ ਦੀਆਂ 16 ਅਗਸਤ, 1990 ਦੀਆਂ ਹਦਾਇਤਾਂ ਦੇ ਸਨਮੁਖ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ (ਰਿਜ਼ਰਵੇਸ਼ਨ ਸੈੱਲ) ਵੱਲੋਂ 28 ਜੁਲਾਈ, 2017 ਨੂੰ ਸੂਬੇ ਦੇ ਸਮੂਹ ਮੁਖੀਆਂ ਨੂੰ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਸੀ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਦੇ ਸਰਟੀਫ਼ਿਕੇਟਾਂ, ਦਫ਼ਤਰੀ ਕੰਮ-ਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ।

.

.

ਚੇਅਰਪਰਸਨ ਨੇ ਮੁੱਖ ਸਕੱਤਰ ਨੂੰ ਇਸ ਮਾਮਲੇ ‘ਚ ਨਿੱਜੀ ਦਖ਼ਲ ਦੇਣ ਲਈ ਲਿਖਦਿਆਂ ਜਿਥੇ ਦਫ਼ਤਰੀ ਕੰਮ-ਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਕਿਹਾ ਹੈ, ਉਥੇ ਜਾਤ-ਆਧਾਰਤ ਨਾਵਾਂ ਵਾਲੇ ਪਿੰਡਾਂ/ਸ਼ਹਿਰਾਂ, ਵਿਦਿਅਕ ਸੰਸਥਾਵਾਂ, ਮੁੱਹਲਿਆਂ, ਬਸਤੀਆਂ, ਗਲੀਆਂ, ਧਰਮਸ਼ਾਲਾਵਾਂ ਅਤੇ ਸੁਸਾਇਟੀਆਂ ਦੇ ਨਾਮ ਬਦਲਾਉਣਾ ਯਕੀਨੀ ਬਣਾਉਣ ਵਾਸਤੇ ਸਬੰਧਤ ਵਿਭਾਗਾਂ ਜਿਵੇਂ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਭਾਗ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਵੀ ਲਿਖਿਆ ਹੈ।

.

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें