PTB News

Latest news
पंजाब! 16 जिलों में बारिश-आंधी की चेतावनी, 50 किमी प्रति घंटे की रफ्तार से चलेंगी हवाएं डॉ. की पर्ची के बिना नहीं ले सकेंगे अब आप खांसी की दवाई, सरकार ने लिया बड़ा फैसला अकाल तख्त के फैसले पर पंजाब के CM ने दी सफाई, कहा-उस वीडियो में नहीं हूं मैं, ओर क्या कुछ कहा NEET 2026 से पहले केंद्र सरकार का बड़ा एक्शन, देश की प्रसिद्ध मैसेजिंग ऐप पर लगा बैन अकाल तख्त ने सीएम को दिया गुरुदोषी-पंथ विरोधी करार, जत्थेदार ने कहा, शराब वाला वीडियो सही एच एम वी की छात्रा पल्लवी ने हिमाचल प्रदेश ओपन स्टेट रेसलिंग टूर्नामेंट में जीता स्वर्ण पदक, सेंट सोल्जर ग्रुप का स्पोर्ट्स काम्प्लेक्स खेल उत्कृष्टता का केंद्र बनकर उभरा, विद्यार्थियों को प्रद... मुख्यमंत्री ने शिमला क्रिकेट कार्निवल के समापन समारोह की अध्यक्षता की, ट्रंप के ऐलान से शेयर बाजार में देखने को मिला भारी उछाल बिक्रम मजीठिया को लेकर कोर्ट ने सुनाया फैसला, थाने से समर्थक को छुड़ाने और दस्तावेज फाड़ने के लगे थे...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਲੋਕ ਨਾਚ ਭੰਗੜਾ ਕੈਂਪ ਦੀ ਹੋਵੇਗੀ ਇਸ ਮਿਤੀ ਤੋਂ ਸ਼ੁਰੂਆਤ,

punjabi-folk-dance-bhangra-camp-will-start-from-this-date-at-lyallpur-khalsa-college-jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਭੰਗੜੇ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਫੈਲਾਉਣ ਲਈ ਜਾਣਿਆ ਜਾਂਦਾ ਹੈ। ਭੰਗੜੇ ਦਾ ਇਹ ਮੱਕਾ 6 ਜੁਲਾਈ ਤੋਂ 15 ਜੁਲਾਈ 2023 ਤੱਕ ਪੰਜਾਬੀ ਲੋਕ ਨਾਚ ਭੰਗੜਾ ਕੈਂਪ 2023 ਦਾ ਆਯੋਜਨ ਕਰ ਰਿਹਾ ਹੈ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਅਤੇ ਰਜਿਸਟਰਾਰ ਪ੍ਰੋ. ਨਵਦੀਪ ਕੌਰ ਦੀ ਅਗਵਾਈ ਹੇਠ ਕੈਂਪ ਦੀ ਵਿਉਂਤਬੰਦੀ ਅਤੇ ਅਮਲ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਕਿਹਾ ਕਿ ਭੰਗੜਾ ਨਾ ਸਿਰਫ ਮਨੋਰੰਜਨ ਕਰਦਾ ਹੈ ਸਗੋਂ ਸਰੀਰ ਨੂੰ ਫਿੱਟ ਵੀ ਰੱਖਦਾ ਹੈ।

ਇਸ ਨਾਚ ਰੂਪ ਨੂੰ ਅੰਤਰਰਾਸ਼ਟਰੀ ਮਾਨਤਾ ਵੀ ਪ੍ਰਾਪਤ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਅਤੇ ਪ੍ਰੋ. ਨਵਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਹਰ ਉਮਰ ਵਰਗ ਲਈ ਹੈ ਅਤੇ ਇਸ ਦੀ ਕੋਈ ਵੀ ਰਜਿਸਟ੍ਰੇਸ਼ਨ ਫੀਸ ਨਹੀਂ ਹੈ। ਡੀਨ ਸੱਭਿਆਚਾਰਕ ਮਾਮਲੇ ਡਾ. ਪਲਵਿੰਦਰ ਸਿੰਘ ਬੋਲੀਨਾ ਨੇ ਦੱਸਿਆ ਕਿ ਇਹ ਕੈਂਪ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਟੀਮ ਵੱਲੋਂ ਕਾਲਜ ਕੈਂਪਸ ਵਿੱਚ ਹਰ ਸਾਲ ਲਗਾਇਆ ਜਾਂਦਾ ਹੈ ।

ਇਸ ਕੈਂਪ ਦਾ ਮੁੱਖ ਉਦੇਸ਼ ਪੰਜਾਬੀਆਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਦੇ ਹੋਏ ਭੰਗੜਾ ਸਿਖਾਉਣਾ ਹੈ। ਹਰ ਸਾਲ ਹਰ ਉਮਰ ਦੇ ਔਰਤ ਮਰਦ ਭਾਗੀਦਾਰ ਪੂਰੇ ਉਤਸ਼ਾਹ ਨਾਲ ਇਸ ਕੈਂਪ ਵਿੱਚ ਸ਼ਾਮਿਲ ਹੁੰਦੇ ਹਨ। ਡਾ. ਬੋਲੀਨਾ ਨੇ ਦੱਸਿਆ ਕਿ ਆਨਲਾਇਲ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ 300 ਦੇ ਕਰੀਬ ਪ੍ਰਤੀਭਾਗੀ ਆਪਣਾ ਨਾਮ ਦਰਜ ਕਰਵਾ ਚੁੱਕੇ ਹਨ ਜਦਕਿ ਆਫਲਾਇਨ ਰਜਿਸਟ੍ਰੇਸ਼ਨ 04 ਅਤੇ 05 ਜੁਲਾਈ 2023 ਨੂੰ ਸ਼ਾਮ 5.00 ਵਜੇ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਕੀਤੀ ਜਾਵੇਗੀ।

ਇਸ ਮੋਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ, ਰਜਿਸਟਰਾਰ ਪ੍ਰੋ. ਨਵਦੀਪ ਕੌਰ, ਮੁਖੀ ਗਣਿਤ ਵਿਭਾਗ ਡਾ. ਹਰਜੀਤ ਸਿੰਘ ਅਤੇ ਪ੍ਰੰਬਧਕੀ ਕਮੇਟੀ ਵਲੋਂ ਭੰਗੜਾ ਕੈਂਪ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇਸ ਸਮਾਗਮ ਦੌਰਾਨ ਪ੍ਰਬਧਕੀ ਟੀਮ ਦੇ ਮੈਂਬਰ ਪ੍ਰੋ. ਸੱਤਪਾਲ ਸਿੰਘ, ਪ੍ਰੋ. ਮਨਦੀਪ ਸਿੰਘ, ਪ੍ਰੋ. ਉਂਕਾਰ, ਪ੍ਰੋ. ਕੁਲਦੀਪ ਸੋਢੀ, ਪ੍ਰੋ. ਪ੍ਰਿਯਾਂਕ ਸ਼ਾਰਦਾ, ਪ੍ਰੋ. ਰਵਨੀਤ ਕੌਰ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਪੂਜਾ ਸੋਨਿਕ, ਪ੍ਰੋ. ਪ੍ਰਿੰਯਕਾ ਸ਼ਰਮਾ, ਪ੍ਰੋ. ਕੀਰਤਪ੍ਰੀਤ ਕੌਰ, ਪ੍ਰੋ. ਨੀਤਿਕਾ, ਪ੍ਰੋ. ਮਨਪ੍ਰੀਤ ਕੌਰ, ਜਤਿੰਦਰ ਲੰਬੜ, ਚਰਨਜੀਤ ਚੰਨੀ, ਜੈਸਨਪ੍ਰੀਤ, ਸੁਖਜੀਤ ਆਦਿ ਹਾਜ਼ਰ ਸਨ।

Latest News