PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਪੰਜਾਬ : ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕੀਤਾ ਬੇਰਹਿਮੀ ਨਾਲ ਕਤਲ, ਛਾਤੀ ‘ਚ ਹੀ ਛੱਡ ਗਏ ਨੇਜਾ,

sangrur-barnala-murder-of-primary-school-teacher-big-crime-news

.

.

ਪੀਟੀਬੀ ਖਬਰਾਂ ਸੰਗਰੂਰ : ਪੰਜਾਬ ਤੋਂ ਇਕ ਮਾੜੀ ਖ਼ਬਰ ਸਾਮਣੇ ਆ ਰਹੀ ਹੈ, ਜਿਥੇ ਜਿਲਾ ਸਂਗਰੂਰ ਦੇ ਅਧੀਨ ਪੈਂਦੇ ਬਲਾਕ ਸ਼ੇਰਪੁਰ ਦੇ ਪਿੰਡ ਵਜੀਦਪੁਰ ਬਧੇਸ਼ਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਅੱਜ ਸਵੇਰੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਘਟਨਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ਭਰ ਵਿਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਮੌਕੇ ਤੇ ਪਹੁੰਚੀ

.

.

.

ਪੁਲਿਸ ਨੂੰ ਦੱਸਿਆ ਕਿ ਸਾਹਿਬ ਸਿੰਘ ਵਾਸੀ ਜੁਝਾਰ ਸਿੰਘ ਨਗਰ ਮਾਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਧੇਸ਼ਾ ਵਿਖੇ ਪ੍ਰਾਇਮਰੀ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਸਵੇਰੇ ਉਹ ਮਾਲੇਰਕੋਟਲਾ ਤੋਂ ਵਜੀਦਪੁਰ ਬਧੇਸ਼ਾ ਵਿਖੇ ਆਪਣੇ ਡਿਊਟੀ ‘ਤੇ ਆ ਰਿਹਾ ਸੀ ਤਾਂ ਉਸਦਾ ਵਜੀਦਪੁਰ ਬਧੇਸ਼ਾ ਨਜ਼ਦੀਕ ਪੈਂਦੇ ਗੰਦੇ ਨਾਲੇ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

.

sangrur-barnala-murder-of-primary-school-teacher-big-crime-news

.

ਮ੍ਰਿਤਕ ਸਾਹਿਬ ਸਿੰਘ ਦੀ ਛਾਤੀ ਵਿਚ ਨੇਜੇ ਵਰਗਾ ਲੋਹੇ ਦਾ ਨੁਕੀਲਾ ਹਥਿਆਰ ਵਿਚ ਹੀ ਖੁੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਪੁਲਸ ਪਾਰਟੀ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਸ ਕਤਲ ਕੇਸ ਵਿਚ ਦੋਸ਼ੀ ਪਾਏ ਗਏ, ਉਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

.

.

.