PTB News

Latest news
शेयर मार्किट को लेकर आज निवेशकों को मिली हैरानीजनक तेजी, बैंकिंग और IT शेयर्स का देखें कैसा रहा हाल, जालंधर, आप वर्करों पर दर्ज हुई FIR, पुलिस पहचान कराने में जुटी, गुरुद्वारा साहिब में बाइक सवार हमलावरों ने की नानकमत्ता बाबा तरसेम सिंह गोलियां मारकर हत्या, 600 से ज्यादा प्रमुख वकीलों ने लिखा CJI चंद्रचूड़ को पत्र, न्यापालिका की अखंडता पर खतरे को लेकर जताई... बड़ी ख़बर, देश भर में ख़त्म हो जायेंगे जल्द Toll कलेक्शन सिस्टम, नितिन गडकरी दी जानकारी, पंजाब के मुख्यमंत्री भगवंत मान के घर गुंजी किलकारियां, घर में लक्ष्मीं ने लिया जन्म, सेंट सोल्जर इंस्टीट्यूट ऑफ फार्मेसी एंड पैरामेडिकल साइंसेज के छात्रों ने यूनिवर्सिटी में अपने ग्रुप ... आईवी वर्ल्ड विद्यालय में किंडरगार्टन ग्रेजुएशन समारोह का सफल आयोजन, ਲਾਇਲਪੁਰ ਖ਼ਾਲਸਾ ਕਾਲਜ ਵਿਖੇ ਐਲੂਮਨੀ ਟੈਕ-ਟਾਕ ਦਾ ਆਯੋਜਨ ਕੀਤਾ, आप सासंद सुशील रिंकू और विधायक शीतल अंगुराल हुए भाजपा में शामिल, देखें Live
Translate

ਸਤਨਾਮ ਸਿੰਘ ਮਾਣਕ ਬਣੇ ਭਾਰੀ ਬਹੁਮਤ ਨਾਲ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ,

Satnam Singh Manak became the President of Punjab Press Club with an overwhelming majority Former President Dr. Club report read by Lakhwinder Singh Johal Punjab Jalandhar

ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪੜ੍ਹੀ ਕਲੱਬ ਦੀ ਰਿਪੋਰਟ,

ਪੀਟੀਬੀ ਖਬਰਾਂ ਜਲੰਧਰ : ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਕਲੱਬ ਦਾ ਅਗਲੇ 2 ਸਾਲ ਲਈ ਭਾਰੀ ਬਹੁਮਤ ਨਾਲ ਪ੍ਰਧਾਨ ਚੁਣ ਲਿਆ ਗਿਆ। ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਇਜਲਾਸ ਦੀ ਸ਼ੁਰੂਆਤ ਪੰਜਾਬ ਪ੍ਰੈੱਸ ਕਲੱਬ ਦੇ ਸਵਰਗੀ ਪ੍ਰਧਾਨ ਮੇਜਰ ਸਿੰਘ ਅਤੇ ਕੋਰੋਨਾ ਮਹਾਂਮਾਰੀ ‘ਚ ਮਾਰੇ ਗਏ ਹੋਰਨਾਂ ਪੱਤਰਕਾਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਕਲੱਬ ਦੀ ਪਿਛਲੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਪੇਸ਼ ਕਰਦਿਆਂ ਵਿੱਤੀ ਲੇਖਾ-ਜੋਖਾ ਵੀ ਜਨਤਕ ਕੀਤਾ।

.

.

ਇਸ ਮੌਕੇ ਵੱਖ-ਵੱਖ ਪੱਤਰਕਾਰਾਂ ਨੇ ਕਲੱਬ ਦੀ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦੀ ਪੁਣ ਛਾਣ ਕਰਦਿਆਂ ਜਿੱਥੇ ਕਈ ਤਰ੍ਹਾਂ ਦੀਆਂ ਕਮੀਆਂ ਅਤੇ ਖਾਮੀਆਂ ਨੂੰ ਉਜਾਗਰ ਕੀਤਾ, ਉੱਥੇ ਕਲੱਬ ਅਤੇ ਪੱਤਰਕਾਰਾਂ ਦੀ ਬਿਹਤਰੀ ਲਈ ਕਮੇਟੀ ਨੂੰ ਸੁਝਾਅ ਵੀ ਦਿੱਤੇ। ਇਸ ਮੌਕੇ ਸੀਨੀਅਰ ਪੱਤਰਕਾਰ ਸੁਨੀਲ ਰੁਦਰਾ, ਡਾ. ਸੁਰਿੰਦਰਪਾਲ, ਦੂਰਦਰਸ਼ਨ ਦੇ ਨਿਊਜ਼ ਰੀਡਰ ਰਮਨ ਕੁਮਾਰ, ਅਰਜਨ ਸ਼ਰਮਾ, ਜਤਿੰਦਰ ਸ਼ਰਮਾ, ਰਾਕੇਸ਼ ਸ਼ਾਂਤੀਦੂਤ, ਪਾਲ ਸਿੰਘ ਨੌਲੀ, ਦਰਸ਼ਨ ਸਿੰਘ ਸੋਢੀ, ਨਿਖਿਲ ਸ਼ਰਮਾ, ਅਲਬਰਟ ਸ਼ੈਲੀ, ਰਾਜੇਸ਼ ਥਾਪਾ, ਰਮੇਸ਼ ਨਈਅਰ ਆਦਿ ਨੇ ਕਲੱਬ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਮੈਂਬਰਸ਼ਿਪ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਕਲੱਬ ਦੇ ਕੰਮ ਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਪੱਤਰਕਾਰਾਂ ਦੀ ਬਿਹਤਰੀ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਮੰਗ ਕੀਤੀ।

.

.

ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਨੇ ਵੱਖ-ਵੱਖ ਪੱਤਰਕਾਰਾਂ ਵਲੋਂ ਉਠਾਏ ਗਏ ਹਰੇਕ ਨੁਕਤੇ ਅਤੇ ਸਵਾਲ ਦਾ ਬੜ੍ਹੇ ਠਰ੍ਹਮੇ ਅਤੇ ਤਰਕ ਨਾਲ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕਲੱਬ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਇਸ ਸਬੰਧੀ ਉਨ੍ਹਾਂ ਨੂੰ ਸਖਤ ਫੈਸਲੇ ਵੀ ਲੈਣੇ ਪੈਣ ਤਾਂ ਉਹ ਪਿੱਛੇ ਨਹੀਂ ਹਟਣਗੇ। ਇਸ ਮੌਕੇ ਸ੍ਰੀ ਸਤਨਾਮ ਸਿੰਘ ਮਾਣਕ ਨੇ ਕਲੱਬ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਸਮੁੱਚੀ ਟੀਮ ਵਲੋਂ ਪੰਜਾਬ ਪ੍ਰੈਸ ਕਲੱਬ ਦੀ ਬਿਹਤਰੀ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਡਾ. ਜੌਹਲ ਨੇ ਆਪਣੀ ਜ਼ਿੰਦਗੀ ਦੇ ਕੀਮਤੀ 4 ਵਰ੍ਹੇ ਕਲੱਬ ਨੂੰ ਸਮਰਪਿਤ ਕਰਕੇ ਪੱਤਰਕਾਰਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਹਨ।

.

.

ਇਸ ਮੌਕੇ ਉਨ੍ਹਾਂ ਵੱਖ-ਵੱਖ ਪੱਤਰਕਾਰਾਂ ਵਲੋਂ ਉਠਾਏ ਗਏ ਮੁੱਦਿਆਂ ਅਤੇ ਦਿੱਤੇ ਗਏ ਸੁਝਾਵਾਂ ਨੂੰ ਮਜ਼ਬੂਤ ਜਮਹੂਰੀਅਤ ਦਾ ਹਿੱਸਾ ਦੱਸਦੇ ਹੋਏ ਕਿਹਾ ਕਿ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਹੱਕ ਹੈ ਪਰ ਇਹ ਵਿਚਾਰ ਚਰਚਾ ਹਾਂ-ਪੱਖੀ ਤੇ ਉਸਾਰੂ ਹੋਣੀ ਚਾਹੀਦੀ ਹੈ। ਬਾਅਦ ‘ਚ ਵੱਡੀ ਗਿਣਤੀ ਮੈਂਬਰਾਂ ਦੀ ਹਾਜ਼ਰੀ ‘ਚ ਪੰਜਾਬ ਪ੍ਰੈੱਸ ਕਲੱਬ ਦਾ ਅਹੁਦਾ ਸੰਭਾਲਦੇ ਹੋਏ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਬਿਹਤਰੀ ਅਤੇ ਕਲੱਬ ਦੀ ਮਜ਼ਬੂਤੀ ਲਈ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਕਲੱਬ ਅੰਦਰ ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ਮੀਡੀਆ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ੍ਰੀ ਸਤਨਾਮ ਸਿੰਘ ਮਾਣਕ ਨੂੰ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਬਣਨ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ।

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें 

Latest News