PTB News

Latest news
पंजाब के मंत्री के करीबी 3 दोस्तों की हुई सड़क दुर्घटना में दर्दनाक मौ/त ਲਾਇਲਪੁਰ ਖ਼ਾਲਸਾ ਕਾਲਜ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ, जीएनए यूनिवर्सिटी ने पीजी ओरिएंटेशन 2026 का आयोजन किया; लाहौरी ज़ीरा के संस्थापक ने छात्रों को बड़ा ... एचएमवी में महिला सशक्तिकरण की भावना के साथ ‘तियां धियां नाल’ उत्सव का आयोजन किया गया, प्रेम चंद मारकंडा एसडी कॉलेज फॉर वूमेन में हिंदी साहित्य धारा की ओर से बीए तथा बीएड के विद्यार्थियों... सेंट सोल्जर कॉलेज ऑफ एजुकेशन, जालंधर के विद्यार्थियों ने विश्वविद्यालय के परिणामों में शानदार प्रदर्... इनोसेंट हार्ट्स कॉलेज ऑफ़ एजुकेशन ने मनाया एंटी-रैगिंग सप्ताह, एम्स बिलासपुर के विस्तार के लिए पूर्ण सहयोग प्रदान करेगी प्रदेश सरकारः मुख्यमंत्री जालंधर में हुआ डबल मर्डर, बेटे ने ही कर दिया पिता और पत्नी का बेरहमीं से कत्ल, इलाके में दहशत का माह... Punjab : राशन कार्ड बनवाने वालों के लिए बड़ी मुसीबत, लोग हुए परेशान

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜੱਟ ਸਿੱਖ ਕੌਂਸਿਲ ਵਲੋਂ ਹੋਣਹਾਰ ਅਤੇ ਹੜ੍ਹ ਪੀੜਤ ਵਿਦਿਆਰਥੀਆਂ ਨੂੰ ਦਿੱਤੀ ਗਈ ਸਕਾਲਰਸ਼ਿਪ,

scholarships-given-to-meritorious-and-flood-affected-students-by-jatt-sikh-council-at-lyallpur-khalsa-college

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਜਿੱਥੇ ਜ਼ਰੂਰਤਮੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਕੇ ਉਨ੍ਹਾਂ ਦੀ ਪੜ੍ਹਾਈ ਵਿਚ ਮੱਦਦ ਕਰਦਾ ਹੈ ਉੱਥੇ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਪ੍ਰੇਰਿਤ ਕਰਦਾ ਹੈ। ਇਸੇ ਤਹਿਤ “ਦੀ ਜੱਟ ਸਿੱਖ ਕੌਂਸਿਲ (ਰਜਿ:)” ਵੱਲੋਂ 80 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲਾਇਲਪੁਰ ਖਾਲਸਾ ਕਾਲਜ ਦੀਆਂ ਵੱਖ-ਵੱਖ ਸੰਸਥਾਵਾਂ ਦੇ 10 ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ ਜਿਹਨਾਂ ਵਿੱਚ 8 ਵਿਦਿਆਰਥੀ ਹੜ੍ਹ ਪੀੜਤ ਅਤੇ 2 ਵਿਦਿਆਰਥੀ ਅਕਾਦਮਿਕ ਐਕਸੀਲੈਂਟ ਸਨ।

.

.

ਡਾ. ਐਚ. ਐਸ. ਮਾਨ (ਪ੍ਰੈਜ਼ੀਡੈਂਟ ਜੱਟ ਸਿੱਖ ਕੌਂਸਲ), ਸ. ਜਸਪਾਲ ਸਿੰਘ ਵੜੈਚ (ਸਯੰੁਕਤ ਸਕੱਤਰ ਕਾਲਜ ਗਵਰਨਿੰਗ ਕੌਂਸਲ), ਸ. ਸੁਖਬਹਾਰ ਸਿੰਘ (ਸੈਕਟਰੀ ਜੱਟ ਸਿੱਖ ਕੌਂਸਲ), ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਸਰਦਾਰਨੀ ਜਗਵਿੰਦਰ ਕੌਰ ਦਿਓਲ (ਮੈਂਬਰ ਜੱਟ ਸਿੱਖ ਗਵਰਨਿੰਗ ਕੌਂਸਿਲ) ਅਤੇ ਸ. ਸੁਖਵਿੰਦਰ ਸਿੰਘ ਲਾਲੀ (ਫਾਊਂਡਰ ਮੈਂਬਰ ਜੱਟ ਸਿੱਖ ਕੌਂਸਲ) ਨੇ ਇਕੱਠਿਆਂ 80 ਹਜ਼ਾਰ ਦੀ ਰਾਸ਼ੀ ਲਾਇਲਪੁਰ ਖਾਲਸਾ ਕਾਲਜ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰੂਪ ਵਿਚ ਦਿੱਤੀ।

.

ਇਸ ਮੌਕੇ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ‘ਦੀ ਜੱਟ ਸਿੱਖ ਕੌਂਸਿਲ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਵੀ ਮਿਲਦਾ ਹੈ। ਉਹਨਾਂ ਨੇ ਕਿਹਾ ਅੱਜ ਦੇ ਸਮੇਂ ਵਿੱਚ ਅਜਿਹਾ ਵਡਮੁੱਲਾ ਕਾਰਜ, ਸਭ ਤੋਂ ਵੱਡੀ ਸੇਵਾ ਹੈ। ਜ਼ਿਕਰਯੋਗ ਹੈ ਕਿ ਜੱਟ ਸਿੱਖ ਕੌਂਸਿਲ ਪਿਛਲੇ ਲੰਮੇ ਸਮੇਂ ਤੋਂ ਕਾਲਜ ਦੇ ਵਿਦਿਆਰਥੀਆਂ ਨੂੰ ਇਹ ਸਕਾਲਰਸ਼ਿਪ ਦਿੰਦੀ ਆ ਰਹੀ।

.

.

.