PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ ਸਕਾਲਰਸ਼ਿਪ,

Scholarships given to needy and deserving students at Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 60 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨ ਵਲੋਂ 60 ਹਜ਼ਾਰ ਦੇ ਚੈੱਕ ਕਾਲਜ ਦੇ ਵਿਿਦਆਰਥੀਆਂ ਅੰਗਦ ਸਿੰਘ, ਗੀਤੀਕਾ, ਹਰਪ੍ਰੀਤ ਕੌਰ, ਏਕਤਾ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਦਿੱਤੇ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਬੋਧਨ ਕਰਦਿਆਂ ਕਿਹਾ ‘ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ

ਕਿਉਂਕਿ ਇਸ ਨਾਲ ਜਿੱਥੇ ਵਿਿਦਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਦੇ ਜ਼ਰੂਰਤਮੰਤ ਅਤੇ ਹੋਣਹਾਰ ਵਿਿਦਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਨਾਲ ਇਨ੍ਹਾਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਵਿਚ ਅਤੇ ਅੱਗੇ ਵਧਣ ਲਈ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਆਪਣੇ ਉਜਲੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨ। ਪ੍ਰੋਗਰਾਮ ਦੌਰਾਨ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਬਲਵਿੰਦਰ ਸਿੰਘ, ਮੁਖੀ ਫਿਜਸਕ ਵਿਭਾਗ ਅਤੇ ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ ਵੀ ਹਾਜ਼ਰ ਸਨ।