PTB News

Latest news
पंजाब : दिवाली से पहले हो सकता है हड़ताल पर गए कर्मचारियों पर बड़ा एक्शन जालंधर : झुग्गियों पर नगर निगम का बड़ा एक्शन, मिला 3 दिन का अल्टीमेटम Gold-Silver को लेकर आई Good News, त्योहारों के सीजन में तबा के कर सकेंगे खरीदारी पंजाब : मशहूर पंडित छोले-कुलचे वाले के बेटे की गोलियां मारकर की हत्या जालंधर : PAP मुख्यालय में मनाया गया पुलिस स्मृति दिवस, DGP गौरव यादव ने पुलिस शहीदों को दी भावपूर्ण ... CM मान का कटा दिल्ली एयरपोर्ट पर 50,000 रूपये का चालान, 3 घंटे रोका Actor Tiger Shroff फायरिंग केस में हुआ बड़ा खुलासा, शूटरों के निशाने पर थे कई दिग्गज एक्टर LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ...

ਸਕੱਤਰ RTA ਵੱਲੋਂ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੇ ਚਲਦੇ ਵਾਹਨਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ, 25 ਚਲਾਨ ਕੀਤੇ ਜਾਰੀ

secretary rta launches special drive against vehicles plying without high security registration plates 25 challan issued

ਕਿਹਾ, ਵਾਹਨ ਮਾਲਕ ਆਰ.ਸੀ. ਬਲੈਕ ਲਿਸਟ ਹੋਣ ਤੋਂ ਬਚਣ ਲਈ ਤੁਰੰਤ ਵਿੰਟੇਜ ਨੰਬਰ ਸਰੰਡਰ ਕਰਨ,

PTB City ਖ਼ਬਰਾਂ ਜਲੰਧਰ : ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੇ ਚੱਲਣ ਵਾਲੇ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਕੱਤਰ ਆਰ.ਟੀ.ਏ. ਹਰਪ੍ਰੀਤ ਸਿੰਘ ਅਟਵਾਲ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਸ੍ਰ.ਅਟਵਾਲ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ ਅਤੇ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲੇ 25 ਵਾਹਨਾਂ ਦੇ ਮੌਕੇ ’ਤੇ ਚਲਾਨ ਕੀਤੇ ਗਏ।

.

.

.

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ RTA ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਵਾਹਨਾਂ ਲਈ ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲਾਜ਼ਮੀ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਮੋਟਰ ਵਹੀਕਲ ਐਕਟ ਤਹਿਤ ਜੁਰਮਾਨਾ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਜਿਨ੍ਹਾਂ ਵਾਹਨਾਂ ਵੱਲੋਂ ਅਜੇ ਤੱਕ ਆਪਣੇ ਵਿੰਟੇਜ ਨੰਬਰਾਂ ਨੂੰ ਸਰੰਡਰ ਨਹੀਂ ਕੀਤਾ ਗਿਆ ਹੈ,

.

.

ਉਨ੍ਹਾਂ ਖਿਲਾਫ਼ ਵੀ ਸ਼ਹਿਰ ਵਿੱਚ ਕਾਰਵਾਈ ਸ਼ੁਰੂ ਕਰਦਿਆਂ ਸਕੱਤਰ RTA ਵੱਲੋਂ ਅਜਿਹੇ ਵਾਹਨਾਂ ਦੀ ਜਾਂਚ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਜ਼ਿਕਰ ਕੀਤਾ ਕਿ VIP ਕਲਚਰ ਨੂੰ ਹਟਾਉਣ ਅਤੇ ਸੂਬੇ ਵਿੱਚ ਸੁਰੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੰਟੇਜ ਨੰਬਰਾਂ ’ਤੇ ਪਾਬੰਦੀ ਲਗਾਈ ਗਈ ਹੈ, ਇਸ ਲਈ ਸਾਰੇ ਵਾਹਨ ਮਾਲਕਾਂ ਨੂੰ ਤੁਰੰਤ ਵਿੰਟੇਜ ਨੰਬਰਾਂ ਨੂੰ ਸਰੰਡਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੇ ਵਾਹਨਾਂ ਦੀ RC ਰੱਦ ਕੀਤੀਆਂ ਜਾ ਰਹੀਆਂ ਹਨ ਅਤੇ ਵਾਹਨ ਮਾਲਕ ਇੰਸ਼ੋਰੈਂਸ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਦੇ ਯੋਗ ਨਹੀਂ ਹੋਣਗੇ।

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें