PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੇ ਹਲਕੇ ਦੀ ਤਰੱਕੀ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ,

Shiromani Akali Dal (A) candidate Gurjant Singh Kattu went door-to-door asking for votes for the progress of the constituency

50 ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਦੇ ਪੱਲਾ ਛੱਡ ਕੇ ਸਮਰੱਥਨ ਦਾ ਦਿੱਤਾ ਭਰੋਸਾ,

ਪੀਟੀਬੀ ਨਿਊਜ਼ ਰਾਜਨੀਤੀ : ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਸ. ਗੁਰਜੰਟ ਸਿੰਘ ਕੱਟੂ ਵੱਲੋਂ ਅੱਜ ਆਪਣੀ ਟੀਮ ਸਮੇਤ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਫੁਰਕਾਨ ਕੁਰੈਸ਼ੀ ਦੀ ਪ੍ਰਧਾਨਗੀ ਹੇਠ ਸੈਂਟਰਲ ਜਲੰਧਰ ਏਰੀਏ ਵਿੱਚ ਘਰ-ਘਰ ਜਾ ਕੇ ਜਲੰਧਰ ਲੋਕ ਸਭਾ ਹਲਕੇ ਦੀ ਖੁਸ਼ਹਾਲੀ ਲਈ ਵੋਟਾਂ ਮੰਗੀਆਂ ਗਈਆਂ।

ਇਸ ਦੌਰਾਨ ਸੀਨੀਅਰ ਆਗੂ ਅਨਿਲ ਖਟਵਾਲ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ਪਰਿਵਾਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸ. ਗੁਰਜੰਟ ਸਿੰਘ ਕੱਟੂ ਦੀ ਡਟਵੀਂ ਹਮਾਇਤ ਦਾ ਭਰੋਸਾ ਦੁਆਇਆ। ਡੋਰ ਟੂ ਡੋਰ ਪ੍ਰਚਾਰ ਦੌਰਾਨ ਸ. ਕੱਟੂ ਅਤੇ ਜਨਾਬ ਕੁਰੈਸ਼ੀ ਨੇ ਲੋਕਾਂ ਨੂੰ ਝੂਠੇ ਵਾਅਦੇ ਤੇ ਦਾਅਵੇ ਕਰਕੇ ਗੁੰਮਰਾਹ ਕਰਨ ਵਾਲਿਆਂ ਤੋਂ ਸੁਚੇਤ ਰਹਿੰਦੇ ਹੋਏ ਪੰਜਾਬ ਅਤੇ ਲੋਕ ਸਭਾ ਹਲਕਾ ਜਲੰਧਰ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਹੱਕ ਵਿੱਚ ਵੋਟ ਕਰਨ ਦੀ ਅਪੀਲ ਕੀਤੀ ਗਈ।

ਇਸ ਦੌਰਾਨ ਸ. ਕੱਟੂ ਨੇ ਕਿਹਾ ਕਿ ਵੱਖ-ਵੱਖ ਇਲਾਕਿਆ ਵਿੱਚ ਅਧੂਰੇ ਪਏ ਲੋਕ ਭਲਾਈ ਦੇ ਪ੍ਰੋਜੈਕਟਾਂ ਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ, ਹਲਕੇ ਦੇ ਲੋਕਾਂ ਨੂੰ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਅਤੇ ਬੇਕਸੂਰਾਂ ਨਾਲ ਹੋਣ ਵਾਲੀਆਂ ਧੱਕੇਸ਼ਾਹੀਆਂ ਦਾ ਮੁਕਾਬਲਾ ਕਰਨ ਲਈ 10 ਮਈ ਨੂੰ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾ ਕੇ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਮਜਬੂਤੀ ਪ੍ਰਦਾਨ ਕੀਤੀ ਜਾਵੇ।

ਇਸ ਮੌਕੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਹਮਾਇਤ ਵਿੱਚ ਆਏ ਸਥਾਨਕ ਨਿਵਾਸੀ ਸੋਨੀਆ ਅਰੋੜਾ, ਸੁਦੇਸ਼ ਕੁਮਾਰੀ, ਰੀਣਾ ਰਾਣੀ, ਆਸ਼ੂ, ਕੋਮਲ ਰਾਣੀ, ਵੀਨਾ, ਸੁਨੀਤਾ ਰਾਣੀ, ਰੀਤੂ ਬਾਵਾ, ਕੁੱਕੂ ਭੱਟੀ, ਕੇਵਲ ਕੁਮਾਰ, ਹਰਬੰਸ ਲਾਲ, ਜੋਨੀ ਜਲੰਧਰ, ਪ੍ਰਿੰਸ ਜਲੰਧਰ, ਸ਼ੁਭਮ, ਕਰਤਾਰ ਸਿੰਘ, ਬਿੱਕਰ ਸਿੰਘ, ਰੋਹਿਤ ਕੁਮਾਰ, ਵਿਸ਼ਾਲ ਕੁਮਾਰ ਸਮੇਤ ਕਰੀਬ 50 ਪਰਿਵਾਰਾਂ ਵੱਲੋਂ ਸ. ਗੁਰਜੰਟ ਸਿੰਘ ਕੱਟੂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਸਰਾਲੀ, ਜਾਮਾ ਅੱਬਾਸ, ਸੁਖਜੀਤ ਸਿੰਘ ਡਿਪਟੀ, ਅਨਿਲ ਖਟਵਾਲ, ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜਰ ਸਨ।

Latest News