PTB News

Latest news
आम जनता पर महंगाई का बड़ा अटैक! पेट्रोल-डीजल की कीमतों में हुआ इजाफा री-एग्जाम! NEET-UG परीक्षा की नई तारीख का हुआ ऐलान, हाई लेवल मीटिंग के बाद लिया गया फैसला, जालंधर! संत सीचेवाल के प्रयासों से वापिस आया मलेशिया में फंसा युवक, जालंधर! BSF कैंप के बाहर हुए ब्लास्ट को लेकर हुआ बड़ा खुलासा, आरोपी गिरफ्तार, पाकिस्तान का निकला मास्... कांग्रेस ने वीडी सतीशन को बनाया केरलम का नया मुख्यमंत्री, क्या! जालंधर में राजनीति की भेंट चढ़ा "बालाजी संकीर्तन", किसने दिया भजन गायक को रोकने के लिए पैसों का... ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ, ब्रिटिश ओलिविया स्कूल का लगातार सीबीएसई 12वीं कक्षा बोर्ड परीक्षा परिणाम में फिर से धमाका, आईवी वर्ल्ड स्कूल, वासल एजुकेशन के तत्वावधान में, CBSE कक्षा XII बोर्ड परीक्षाओं में अपने छात्रों के... इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम : माही मुटनेजा ने कॉमर्स...

ਸੰਗਰੂਰ ਜਿਮਨੀ ਚੋਣਾਂ ਵਿੱਚ 2,53,154 ਵੋਟਾਂ ਹਾਸਿਲ ਕਰਨਾ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅ) ਨੇ ਵੀ ਕੀਤਾ ਚੋਣ ਮੁਹਿੰਮ ਦਾ ਆਗਾਜ,

Shiromani Akali Dal (A) party which secured 253154 votes in the Sangrur Byelection loksbha started its election campaign from the party candidate Gurjant Singh Kattu Punjab

ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਦੇ ਹੱਕ ਵਿੱਚ ਫਤਵਾ ਦਿੱਤਾ ਜਾਵੇ: ਸ. ਸਿਮਰਨਜੀਤ ਸਿੰਘ ਮਾਨ,

ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਨੁਸਾਰ ਜਲੰਧਰ ਜ਼ਿਮਨੀ ਚੋਣ ਮੈਦਾਨ ਵਿੱਚ ਪਾਰਟੀ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਦੀ ਚੋਣ ਮੁਹਿੰਮ ਦਾ ਰਸਮੀ ਆਗਾਜ ਕਰਨ ਲਈ ਸਥਾਨਕ ਵਿਜੈ ਰਿਜੋਰਟ ਵਿਖੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਦੀ ਦੇਖ-ਰੇਖ ਅਧੀਨ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ।

ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਾਜਰ ਹੋਈ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਪਾਰਟੀ ਉਮੀਦਵਾਰ ਗੁਰਜੰਟ ਸਿੰਘ ਕੱਟੂ ਦੀ ਚੋਣ ਮੁਹਿੰਮ ਦਾ ਰਸਮੀ ਆਗਾਜ ਕੀਤਾ ਗਿਆ । ਮੀਟਿੰਗ ਦੌਰਾਨ ਪ੍ਰਧਾਨ ਸ. ਮਾਨ ਨੇ 10-10 ਪਿੰਡਾਂ ਦੇ ਬਲਾਕ ਬਣਾ ਕੇ ਪੂਰੇ ਹਲਕੇ ਵਿੱਚ ਘਰ-ਘਰ ਜਾ ਕੇ ਪਾਰਟੀ ਦੀ ਸੋਚ ਪਹੁੰਚਾਉਣ ਦੀ ਜਿੰਮੇਵਾਰੀ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਟੀਮਾਂ ਬਣਾ ਕੇ ਸੌਂਪੀ ।

ਮੀਟਿੰਗ ਵਿੱਚ ਹਾਜਰ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਪੰਥ, ਗ੍ਰੰਥ ਅਤੇ ਪੰਜਾਬ ਨੂੰ ਬਚਾਉਣ ਲਈ ਅੱਜ ਅਕਾਲੀ ਦਲ ਦੀਆਂ ਰਿਵਾਇਤਾਂ, ਪਰੰਪਰਾਵਾਂ ਅਤੇ ਸਿਧਾਂਤਾਂ ਨੂੰ ਬਚਾਉਣ ਦੀ ਲੋੜ ਹੈ । ਇਸ ਲਈ ਜਲੰਧਰ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਉਮੀਦਵਾਰ ਸ. ਗੁਰਜੰਟ ਸਿੰਘ ਕੱਟੂਦੇ ਹੱਕ ਵਿੱਚ ਫ਼ਤਵਾ ਦੇਣਾ ਚਾਹੀਦਾ ਹੈ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਦਾ ਬਹਾਨਾ ਬਣਾ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਐਨਐਸਏ ਵਰਗੇ ਕਾਲੇ ਕਾਨੂੰਨ ਤਹਿਤ ਬਾਹਰੀ ਸੂਬਿਆਂ ਦੀਆਂ ਜੇਲਾਂ ਵਿੱਚ ਧੱਕਿਆ ਜਾ ਰਿਹਾ ਹੈ । ਗੈਰ ਕਾਨੂੰਨੀ ਢੰਗ ਨਾਲ ਪੁੱਛ ਗਿੱਛ ਕਰਕੇ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ । ਅਜਿਹੀਆਂ ਧੱਕੇਸ਼ਾਹੀਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਨੇ ਹਮੇਸ਼ਾ ਆਵਾਜ ਬੁਲੰਦ ਕੀਤੀ ਹੈ ਅਤੇ ਕਰਦਾ ਰਹੇਗਾ । ਸਰਕਾਰਾਂ ਦੀਆਂ ਅਜਿਹੀਆਂ ਧੱਕੇਸ਼ਾਹੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ ਜਿਤਾਉਣਾ ਹੈ ।

Shiromani Akali Dal (A) party which secured 253154 votes in the Sangrur Byelection loksbha started its election campaign from the party candidate Gurjant Singh Kattu Punjab

ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਕਿਹਾ ਕਿ ਸ. ਗੁਰਜੰਟ ਸਿੰਘ ਕੱਟੂ ਬਹੁਤ ਹੀ ਇਮਾਨਦਾਰ ਤੇ ਨੇਕ ਸਖਸ਼ੀਅਤ ਹਨ । ਉਹ ਗਰੀਬਾਂ ਦੇ ਮਸੀਹਾ ਬਾਬੂ ਕਾਸ਼ੀ ਰਾਮ ਦੇ ਪੁਰਾਣੇ ਸਾਥੀ ਵੀ ਰਹੇ ਹਨ । ਸਦੀਆਂ ਤੋਂ ਲਤਾੜੇ ਸਮਾਜ ਦੀ ਭਲਾਈ ਲਈ ਇੱਕ ਜੁੱਟ ਹੋ ਕੇ ਸ. ਗੁਰਜੰਟ ਸਿੰਘ ਕੱਟੂ ਦਾ ਸਾਥ ਦੇਣਾ ਸਮੇਂ ਦੀ ਲੋੜ ਹੈ । ਮੀਟਿੰਗ ਦੌਰਾਨ ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ ਨੇ ਮੰਚ ਸੰਚਾਲਨ ਕਰਦਿਆਂ ਪਾਰਟੀ ਵੱਲੋਂ ਲੋਕ ਭਲਾਈ ਹਿੱਤ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ।

ਮੀਟਿੰਗ ਵਿੱਚ ਪ੍ਰੋ. ਮਹਿੰਦਰਪਾਲ ਸਿੰਘ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਗੁਰਸੇਵਕ ਸਿੰਘ ਜਵਾਹਰਕੇ, ਕੁਲਦੀਪ ਸਿੰਘ ਭਾਗੋਵਾਲ, ਬਬਲੂ ਕੁਰੈਸੀ, ਰਣਦੀਪ ਸਿੰਘ ਪੀਏ, ਸੁਖਜੀਤ ਸਿੰਘ ਡਰੋਲੀ, ਨਰਿੰਦਰ ਸਿੰਘ ਖੁਸਰੋਪੁਰ, ਸੁਰਜੀਤ ਸਿੰਘ ਖਾਲਿਸਤਾਨੀ, ਸੁਲੱਖਣ ਸਿੰਘ ਸ਼ਾਹਕੋਟ, ਮਨਜੀਤ ਸਿੰਘ ਰੇਰੂ, ਬਘੇਲ ਸਿੰਘ, ਬੀਬੀ ਮਨਦੀਪ ਕੌਰ, ਬੀਬੀ ਸੁਖਜੀਤ ਕੌਰ ਬਰਨਾਲਾ, ਬੀਬੀ ਸੁਖਜੀਤ ਕੌਰ, ਹਰਪਾਲ ਕੌਰ, ਗੁਰਨੈਬ ਸਿੰਘ ਰਾਮਪੁਰਾ,

ਹਰਦੇਵ ਸਿੰਘ, ਗੁਰਚਰਨ ਸਿੰਘ ਭੁੱਲਰ, ਨਵਨੀਤ ਕੁਮਾਰ ਗੋਪੀ, ਅਮਿ੍ੰਤਪਾਲ ਸਿੰਘ ਛੇਦੜਾਂ, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਮੱਖਣ ਸਿੰਘ ਸਮਾਓ, ਬਲਕਾਰ ਸਿੰਘ ਭੁੱਲਰ, ਰਾਜਿੰਦਰ ਸਿੰਘ ਫੌਜੀ, ਸ਼ਾਹਬਾਜ ਸਿੰਘ, ਹਰਬੰਸ ਸਿੰਘ ਸਲੇਮਪੁਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਜਥੇਦਾਰ, ਆਗੂ ਅਤੇ ਵਰਕਰ ਹਾਜਰ ਸਨ, ਜਿਨ੍ਹਾਂ ਨੂੰ ਵੱਖ-ਵੱਖ ਇਲਾਕਿਆਂ ਦੀ ਚੋਣ ਕਮਾਨ ਸੌਂਪ ਕੇ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਦੀ ਜਿੰਮੇਵਾਰੀ ਸੌਂਪੀ ਗਈ ।

Latest News

Latest News