PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਸ਼ੇਸ਼ ਸਕਾਲਰਸ਼ਿਪ,

Special scholarship awarded to students at Lyallpur Khalsa College Jalandhar

ਪੀਟੀਬੀ ਖਬਰਾਂ ਸਿਹਤ : ਉੱਤਰੀ ਭਾਰਤ ਦੀ ਨਾਮਵਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਪੜ੍ਹਾਈ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵਿਸ਼ੇਸ਼ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉੱਥੇ ਵੱਡੀ ਪੱਧਰ ਤੇ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ।

ਇਸੇ ਲੜੀ ਵਿਚ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 90 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨ ਵਲੋਂ 90 ਹਜ਼ਾਰ ਦੇ ਚੈੱਕ ਕਾਲਜ ਦੇ ਵਿਦਿਆਰਥੀਆਂ ਸਿਮਰਨ, ਹੀਮਾਨੀ ਸ਼ਰਮਾ, ਅੰਸ਼ਿਤਾ, ਅੰਗਦ ਸਿੰਘ, ਆਰਤੀ ਸ਼ਰਮਾ, ਸੰਨੀ ਕੁਮਾਰ, ਐਸ਼ਵਰਿਆ, ਪਰਮਜੀਤ ਕੌਰ ਅਤੇ ਅਨੁਰਾਗ ਨੂੰ ਦਿੱਤੇ ਗਏ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਬੋਧਨ ਕਰਦਿਆਂ ਕਿਹਾ ‘ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਕਿ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਦੇ ਜ਼ਰੂਰਤਮੰਤ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਨਾਲ ਇਨ੍ਹਾਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਵਿਚ ਅਤੇ ਅੱਗੇ ਵਧਣ ਲਈ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਆਪਣੇ ਉਜਲੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨ।

ਪ੍ਰੋਗਰਾਮ ਦੌਰਾਨ ਪ੍ਰੋ. ਜਸਵਿੰਦਰ ਕੌਰ, ਮੁਖੀ ਜੁਆਲੋਜੀ ਵਿਭਾਗ, ਡਾ. ਹਰਜੀਤ ਸਿੰਘ, ਮੁਖੀ ਗਣਿਤ ਵਿਭਾਗ, ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ, ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਅਰੁਣ ਦੇਵ ਸ਼ਰਮਾ ਮੁਖੀ ਬਾਇਓਟੈਕਨੋਲੋਜੀ ਵਿਭਾਗ, ਡਾ. ਰਜਨੀਸ਼ ਮੋਦਗਿਲ ਮੁਖੀ ਕੈਮਿਸਟਰੀ ਵਿਭਾਗ, ਡਾ. ਗਗਨਦੀਪ ਕੌਰ ਜੁਆਲੋਜੀ ਵਿਭਾਗ ਅਤੇ ਪ੍ਰੋ. ਅਮਨਪ੍ਰੀਤ ਕੌਰ ਸੰਧੂ ਫਿਜੀਕਸ ਵਿਭਾਗ ਵੀ ਹਾਜ਼ਰ ਸਨ।

Latest News