PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਸ਼ੇਸ਼ ਸਕਾਲਰਸ਼ਿਪ,

special-scholarship-given-to-students-at-lyallpur-khalsa-college

.

PTB News “ਸਿੱਖਿਆ” : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਪੜ੍ਹਾਈ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵਿਸ਼ੇਸ਼ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉੱਥੇ ਵੱਡੀ ਪੱਧਰ ਤੇ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ। ਇਸੇ ਲੜੀ ਵਿਚ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 80 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ।

.

.

ਸਕਾਲਰਸ਼ਿਪ ਦੀ ਇਹ ਰਾਸ਼ੀ ਹਰ ਸਾਲ ਸ. ਜਸਵੰਤ ਸਿੰਘ ਰਾਏ ਦੇ ਸਪੁੱਤਰ ਸ. ਕੇ.ਐਸ. ਰਾਏ ਦੁਆਰਾ ਕਾਲਜ ਨੂੰ ਭੇਂਟ ਕੀਤੀ ਜਾਂਦੀ ਰਹੀ ਸੀ, ਹੁਣ ਉਨ੍ਹਾਂ ਦੇ ਸਵਰਗਵਾਸ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਸ. ਅਮਰਜੀਤ ਸਿੰਘ ਰਾਏ ਵਿਸ਼ੇਸ਼ ਤੌਰ ’ਤੇ ਇਹ ਸ਼ਕਾਲਰਸ਼ਿਪ ਦੇ ਰਹੇ ਹਨ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ‘ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ।

.

ਪ੍ਰਿੰਸੀਪਲ ਡਾ. ਸੁਮਨ ਚੋਪੜਾ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨ ਵਲੋਂ 80 ਹਜ਼ਾਰ ਰੁਪਏ ਦੇ ਚੈੱਕ ਕਾਲਜ ਦੇ ਵਿਦਿਆਰਥੀਆਂ ਨਰਗਿਸ ਬਾਨੋ, ਈਸ਼ੀਤਾ ਸ਼ਰਮਾ, ਕਾਜਲ, ਨਵਜੋਤ ਕੌਰ, ਅਰਸ਼ਪ੍ਰੀਤ ਕੌਰ, ਸ਼ਰਨਪ੍ਰੀਤ ਕੌਰ, ਰੋਨੀਕਾ ਸ਼ਰਮਾ ਅਤੇ ਤਨੂੰ ਪ੍ਰਿੰਆ ਨੂੰ ਦਿੱਤੇ ਗਏ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਕਿਹਾ ਕਿ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਦੇ ਜ਼ਰੂਰਤਮੰਤ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਹੈ।

.

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਆਪਣੇ ਉਜਲੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨ ਅਤੇ ਦੂਸਰੇ ਵਿਦਿਆਰਥੀਆਂ ਲਈ ਇਕ ਮਿਸਾਲ ਬਣਨ। ਪ੍ਰੋਗਰਾਮ ਦੌਰਾਨ ਡਾ. ਗਗਨਦੀਪ ਕੌਰ, ਮੁਖੀ ਜੁਆਲੋਜੀ ਵਿਭਾਗ, ਡਾ. ਜਸਵੰਤ ਕੌਰ ਫਿਿਜਓਥਰੈਪੀ ਵਿਭਾਗ, ਡਾ. ਹਰਜੀਤ ਸਿੰਘ, ਮੁਖੀ ਗਣਿਤ ਵਿਭਾਗ, ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਅਰੁਣ ਦੇਵ ਸ਼ਰਮਾ ਮੁਖੀ ਬਾਇਓਟੈਕਨੋਲੋਜੀ ਵਿਭਾਗ, ਡਾ. ਨਵਜੋਤ ਕੌਰ ਕੈਮਿਸਟਰੀ ਵਿਭਾਗ, ਡਾ. ਨਰਵੀਰ ਸਿੰਘ ਮੁਖੀ ਫਿਿਜਕਸ ਵਿਭਾਗ ਅਤੇ ਡਾ. ਜਸਵਿੰਦਰ ਕੌਰ ਮੁਖੀ ਇਨਵਾਇਰਨਮੈਂਟਲ ਸਟੱਡੀਜ਼ ਵਿਭਾਗ ਅਤੇ ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਵੀ ਹਾਜ਼ਰ ਸਨ।

.

.