PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਮੁਕਾਬਲੇ, ਟੈਲੇਂਟ ਕਾਰਨੀਵਲ, ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Students of Lyallpur Khalsa College performed brilliantly in the inter-college competition, Talent Carnival

.

PTB News “ਸਿੱਖਿਆ” : ਲਾਇਲਪੁਰ ਖਾਲਸਾ ਕਾਲਜ ਆਪਣੇ ਵਿਦਿਆਰਥੀਆਂ ਨੂੰ ਅੰਤਰ ਕਾਲਜ, ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਸਮਾਗਮਾਂ ਰਾਹੀਂ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਵੀ ਆਪਣਾ ਨਾਮ ਰੌਸ਼ਨ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕਰਦਾ ਹੈ। ਇਸੇ ਤਹਿਤ ਕਾਲਜ ਦੇ ਵਿਦਿਆਰਥੀਆਂ ਨੇ ਕੇ.ਐਮ.ਵੀ. ਜਲੰਧਰ ਵਿਖੇ ਅੰਤਰ ਕਾਲਜ ਮੁਕਾਬਲੇ ਟੈਲੇਂਟ ਕਾਰਨੀਵਲ ਵਿੱਚ ਹਿੱਸਾ ਲਿਆ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ।

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਟੀਮ ਇੰਚਾਰਜਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਅੰਤਰ-ਕਾਲਜ ਮੁਕਾਬਲੇ ਵਿਦਿਆਰਥੀਆਂ ਨੂੰ ਵੱਡੇ ਸਮਾਗਮਾਂ ਲਈ ਤਿਆਰ ਕਰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਂਦੇ ਰਹਿੰਦੇ ਹਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ।

.

ਡੀਨ ਸੱਭਿਆਚਾਰਕ ਮਾਮਲੇ, ਡਾ. ਪਲਵਿੰਦਰ ਸਿੰਘ ਬੋਲੀਨਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਰੰਗੋਲੀ, ਬਹਿਸ, ਏ.ਆਈ. ਡੇਟਾ ਵਿਜ਼ੂਅਲਾਈਜ਼ੇਸ਼ਨ, ਪਿਕਚਰ ਪਰਫੈਕਟ ਕੈਪਸ਼ਨ ਅਤੇ ਲੋਕ ਗੀਤ ਵਰਗੇ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਡੀਬਗਿੰਗ ਅਤੇ ਲੋਗੋ ਆਰਟਿਸਟਰੀ ਵਿੱਚ ਵੀ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕਾਵਿ ਸਿੰਪੋਜ਼ੀਅਮ ਵਿੱਚ ਪ੍ਰਸ਼ੰਸਾ ਪੁਰਸਕਾਰ ਜਿੱਤਿਆ। ਇਸ ਸਨਮਾਨ ਸਮਾਰੋਹ ਦੌਰਾਨ ਪ੍ਰੋ. ਸੰਜੀਵ ਆਨੰਦ, ਪ੍ਰੋ. ਸੁਖਦੇਵ ਸਾਗਰ, ਪ੍ਰੋ. ਅਜੀਤਪਾਲ ਸਿੰਘ, ਪ੍ਰੋ. ਸਤਪਾਲ ਸਿੰਘ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਜਸਦੀਪ ਸਿੰਘ ਅਤੇ ਪ੍ਰੋ. ਭਾਗਵਤ ਵੀ ਮੌਜੂਦ ਸਨ।

.

.

.