PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਵਿਚ ਪ੍ਰਸਤੁਤ ਕੀਤੇ ਖੋਜ ਪੱਤਰ,

Students of Lyallpur Khalsa College presented research papers in a two-day national conference

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਖੇਤਰ ਵਿਚ ਪ੍ਰਾਪਤੀਆਂ ਦੇ ਨਾਲ-ਨਾਲ ਖੇਡਾਂ, ਕਲਚਰਲ, ਸਾਹਿਤਕ ਤੇ ਖੋਜ ਦੇ ਖੇਤਰ ਵਿਚ ਪ੍ਰਾਪਤੀਆਂ ਲਈ ਵੀ ਜਾਣੇ ਜਾਂਦੇ ਹਨ। ਖੋਜ ਤੇ ਅਧਿਐਨ ਦੇ ਖੇਤਰ ਵਿਚ ਪ੍ਰਾਪਤੀਆਂ ਦਾ ਸਫਰ ਜਾਰੀ ਰੱਖਦਿਆਂ ਕਾਲਜ ਦੇ ਫਿਜੀਓਥਰੈਪੀ ਵਿਭਾਗ ਦੇ ਵਿਦਿਆਰਥੀਆਂ ਨੇ ਪੀ.ਜੀ.ਆਈ. ਚੰਡੀਗੜ੍ਹ ਦੁਆਰਾ

ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਈ ਗਈ ਹੋਈ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ “ਫਿਜੀਓ ਕੰਨਕਲੇਵ” ਵਿਚ ਭਾਗ ਲਿਆ ਅਤੇ ਖੋਜ ਪੱਤਰ ਪ੍ਰਸਤੁਤ ਕੀਤੇ। ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਵਿਖੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਅਤੇ ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ ਨੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਭਾਗ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਨਫਰੰਸ ਦੇ ਅਨੁਭਵ ਸੁਣੇ।

ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਖੋਜ ਅਤੇ ਅਧਿਐਨ ਦਾ ਸਫਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ ਨੇ ਦੱਸਿਆ ਕਿ ਵਿਦਿਆਰਥੀ ਮਨਜੋਤ ਕੌਰ, ਸਿਮਰਨਜੀਤ ਕੌਰ, ਮਨਪ੍ਰੀਤ ਅੰਗੁਰਾਲ, ਅਮਨਜੀਤ ਕੌਰ, ਯਸਸਵੀ, ਮਨਮੀਤ ਕੌਰ,

ਹਰਪ੍ਰੀਤ ਕੌਰ ਨੇ ਆਪਣੇ ਰਿਸਰਚ ਪੇਪਰ ਉਕਤ ਕਾਨਫਰੰਸ ਵਿਚ ਪੇਸ਼ ਕੀਤੇ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਬੜੀ ਸਿਆਣਪ ਨਾਲ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚ ਅਧਿਐਨ ਦੇ ਖੇਤਰ ਵਿਚ ਨਵੀਨ ਸੰਭਾਵਨਾਵਾਂ ਦੀ ਸਮਰਥਾ ਹੈ। ਇਸ ਮੌਕੇ ਵਿਭਾਗ ਦੇ ਪ੍ਰੋਫੈਸਰ ਡਾ. ਪ੍ਰਿੰਆਂਕ ਸ਼ਾਰਧਾ ਵੀ ਹਾਜ਼ਰ ਸਨ।

Latest News