ਪੀਟੀਬੀ ਖਬਰਾਂ ਸਿਹਤ : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਿਦਆਰਥੀਆਂ ਨੇ ਕਾਲਜ ਦਾ ਨਾਂ ਰੌਸ਼ਨ ਕਰਦਿਆਂ ਪੀ.ਏ.ਪੀ. ਜਲੰਧਰ ਵਿਖੇ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ-2022’ ਵਿਚ ਤਮਗੇ ਜਿੱਤੇ।
18 ਅਕਤੂਬਰ 2022 ਤੋਂ 28 ਅਕਤੂਬਰ 2022 ਤੱਕ ਹੋਈਆਂ ਇਨ੍ਹਾਂ ਖੇਡਾਂ ਵਿਚ ਕਾਲਜ ਦੇ ਬੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ 25 ਮੀਟਰ ਸਪਰੋਟਸ ਪਿਸਟਲ ਵਿਚ ਅਵੱਲ ਦਰਜਾ ਹਾਸਲ ਕਰਦਿਆਂ ਕਾਲਜ ਦੀ ਝੋਲੀ ਵਿਚ ਸੋਨ ਤਮਗਾ ਪਾਇਆ।
10 ਮੀਟਰ ਏਅਰ ਰਾਈਫਲ ਸ਼ੂਟਿੰਗ ਵਿਚ ਵੀ ਕਾਲਜ ਦੇ ਬੀ.ਏ. ਸਮੈਸਟਰ ਤੀਜਾ ਦੇ ਵਿਦਿਆਰਥੀ ਉਦੈ ਸਿੰਘ ਠਾਕੁਰ ਨੇ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਮਗਾ ਜਿੱਤਿਆ। ਇਸ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਗਵਰਨਿੰਗ ਕੌਂਸਲ ਹਮੇਸ਼ਾਂ ਹੀ
ਵਿਦਿਆਰਥੀਆਂ ਨੂੰ ਉੱਚਤਮ ਖੇਡ ਸਹੂਲਤਾਂ ਦੇਣ ਲਈ ਪ੍ਰਤੀਬੱਧ ਹੈ। ਉਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ ਕਾਲਜ ਦੇ ਖੇਡ ਵਿਭਾਗ ਅਤੇ ਸ਼ੂਟਿੰਗ ਕੋਚ ਰਾਜਵਿੰਦਰ ਕੌਰ ਨੂੰ ਵੀ ਵਧਾਈ ਦਿੰਦਿਆ ਖਿਡਾਰੀ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਅੱਗੇ ਤੋਂ ਹੋਰ ਮਿਹਨਤ ਜਾਰੀ ਰੱਖਣ ਅਤੇ ਕਾਲਜ ਦਾ ਖੇਡ ਜਗਤ ਵਿਚ ਆਪਣਾ ਪਰਚਮ ਸਦਾ ਬੁਲੰਦ ਰੱਖਣ।
ਡਾ. ਐਸ.ਐਸ. ਬੈਂਸ ਡੀਨ ਸਪੋਰਟਸ ਨੇ ਕਿਹਾ ਕਿ ਸਾਡਾ ਮੰਤਵ ਚੰਗੇ ਖਿਡਾਰੀ ਪੈਦਾ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜੀਵਨ ਸੇਧ ਦੇਣਾ ਵੀ ਹੈ ਤਾਂ ਕਿ ਉਹ ਚੰਗੇ ਖਿਡਾਰੀ ਹੋਣ ਦੇ ਨਾਲ-ਨਾਲ ਚੰਗੇ ਨਾਗਰਿਕ ਵੀ ਬਣਨ ਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਪ੍ਰੋ. ਹਰੀਓਮ ਵਰਮਾ ਅਤੇ ਸ੍ਰੀ ਅੰਮ੍ਰਿਤ ਲਾਲ ਸੈਣੀ ਵੀ ਹਾਜ਼ਰ ਸਨ।








































