PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਟੀਚਿੰਗ ਟੀਮ ਨੇ ਫਰੈਂਡਲੀ ਕ੍ਰਿਕਟ ਮੈਚ ਜਿੱਤਿਆ,

Teaching team at Lyallpur Khalsa College wins friendly cricket match

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਕਾਲਜ ਦੇ ਖੇਡ ਮੈਦਾਨ ਵਿਚ ਟੀਚਿੰਗ ਯੀ (ਇਲੈਵਨ) ਅਤੇ ਨਾਨ-ਟੀਚਿੰਗ ਯੀ (ਇਲੈਵਨ) ਵਿਚਕਾਰ 16-16 ਓਵਰਾਂ ਦਾ ਕ੍ਰਿਕਟ ਮੈਚ ਖੇਡਿਆ ਗਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਡਾ. ਅਰੁਣ ਦੇਣ ਸ਼ਰਮਾ ਮੁਖੀ ਬਾਇਓਟੈਕ ਵਿਭਾਗ ਟੀਚਿੰਗ ਯੀ (ਇਲੈਵਨ) ਟੀਮ ਦੇ ਕਪਤਾਨ ਅਤੇ ਸ੍ਰੀ ਸਰਬਜੀਤ ਸਿੰਘ ਹੋਸਟਲ ਵਾਰਡਨ ਨਾਨ-ਟੀਚਿੰਗ ਯੀ (ਇਲੈਵਨ) ਟੀਮ ਦੇ ਕਪਤਾਨ ਸਨ।

.

.

ਟੀਚਿੰਗ ਦੀ ਟੀਮ ਵਿਚ ਡਾ. ਅਰੁਣ ਦੇਵ ਸ਼ਰਮਾ (ਕਪਤਾਨ), ਡਾ. ਦਿਨਕਰ ਸ਼ਰਮਾ, ਡਾ. ਅਜੀਤਪਾਲ ਸਿੰਘ ਪ੍ਰੋ. ਸਰਬਜੀਤ ਸਿੰਘ, ਡਾ. ਪਲਵਿੰਦਰ ਸਿੰਘ, ਪ੍ਰੋ. ਐਨੀ ਗੋਇਲ, ਪ੍ਰੋ. ਅਜੈ ਕੁਮਾਰ, ਪ੍ਰੋ. ਮਨਵੀਰ ਪਾਲ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਕਾਰਤਿਕ,ਪ੍ਰੋ. ਸਾਹਿਲ ਅਤੇ ਨਾਨ-ਟੀਚਿੰਗ ਸਟਾਫ ਵਿਚ ਸ੍ਰੀ ਸਰਬਜੀਤ ਸਿੰਘ (ਕਪਤਾਨ), ਸ੍ਰੀ ਰਣਜੀਤ ਸਿੰਘ, ਸ੍ਰੀ ਸੁਨੀਲ ਕੁਮਾਰ, ਸ੍ਰੀ ਰਕੇਸ਼ ਸਿੰਘ, ਸ੍ਰੀ ਰਜੀਵ ਕੁਮਾਰ, ਸ੍ਰੀ ਗੋਪੀ ਚੰਦ, ਸ੍ਰੀ ਇੰਦਰਜੀਤ ਗਿੱਲ, ਸ੍ਰੀ ਭੂਸ਼ਣ ਵਰਮਾ ,ਸ੍ਰੀ ਹਰਜੀਤ ਸਿੰਘ, ਸ੍ਰੀ ਮੋਹਿਤ ਅਤੇ ਸ੍ਰੀ ਕੁਲਦੀਪ ਸਿੱਧੂ ਖਿਡਾਰੀ ਸਨ। ਨਾਨ-ਟੀਚਿੰਗ ਸਟਾਫ ਦੀ ਟੀਮ ਨੇ ਪਹਿਲਾਂ ਟਾਸ ਜਿੱਤ ਕੇ ਬੈਟਿੰਗ ਕਰਨ ਦਾ ਫੈਸਲਾ ਲਿਆ।

.

ਨਾਨ-ਟੀਚਿੰਗ ਟੀਮ ਨੇ ਬੈਟਿੰਗ ਕਰਦਿਆਂ 124 ਦੌੜਾਂ ਬਣਾਈਆਂ, ਜਿਸਦਾ ਪਿੱਛਾ ਕਰਦਿਆਂ ਟੀਚਿੰਗ ਸਟਾਫ ਦੀ ਟੀਮ ਨੇ ਨਿਰਧਾਰਤ 12 ਓਵਰਾਂ ਵਿਚ 125 ਦੋੜਾਂ ਬਣਾਉਂਦੇ ਹੋਏ ਮੈਚ ਜਿੱਤਿਆ।ਪ੍ਰਿੰਸੀਪਲ ਰਛਪਾਲ ਸਿੰਘ ਸੰਧੂ ਨੇ ਮੈਚ ਜਿੱਤਣ ਲਈ ਟੀਚਿੰਗ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੈਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀ ਹੈਲਥ ਫਿਟਨੈੱਸ ਨੂੰ ਬਰਕਰਾਰ ਰੱਖਣ ਲਈ ਹਰ ਸਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮੈਚ ਸਟਾਫ ਵਿਚਕਾਰ ਇੱਕ ਖੁਸ਼ਨੁਮਾ ਵਾਤਾਵਰਨ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

.

ਪ੍ਰੋ. ਸਤਪਾਲ ਸਿੰਘ, ਡਾ. ਸੁਖਦੇਵ ਸਿੰਘ ਨਾਗਰਾ ਅਤੇ ਡਾ. ਦਲਜੀਤ ਕੌਰ ਨੇ ਮੈਚ ਦੌਰਾਨ ਕਾਮੈਂਟਰੀ ਦੀ ਭੂਮਿਕਾ, ਪ੍ਰੋ. ਸੰਦੀਪ ਅਹੁਜਾ ਅਤੇ ਸ੍ਰੀ ਅਸ਼ਵਨੀ ਕੁਮਾਰ ਨੇ ਅੰਪਾਇਰ ਦੀ ਭੂਮਿਕਾ ਅਤੇ ਪ੍ਰੋ. ਵਿਕਾਸ ਕੁਮਾਰ, ਪ੍ਰੋ. ਨਵਨੀਤ ਅਰੋੜਾ, ਅਤੇ ਸ੍ਰੀ ਅਮਨਦੀਪ ਕੁਮਾਰ ਨੇ ਸਕੋਰ ਬੋਰਡ ਤੇ ਸਕੋਰ ਦਾ ਲੇਖਾ ਰੱਖਣ ਦੀ ਭੂਮਿਕਾ ਨਿਭਾਈ। ਤੀਜੇ ਅੰਪਾਇਰ ਦੀ ਭੂਮਿਕਾ ਪ੍ਰੋ. ਮਨੀਸ਼ ਗੋਇਲ ਨੇ ਨਿਭਾਈ। ਇਸ ਮੌਕੇ ਦਰਸ਼ਕਾਂ ਦੇ ਰੂਪ ਵਿਚ ਸਮੂਹ ਸਟਾਫ ਅਤੇ ਵਿਿਦਆਰਥੀ ਹਾਜ਼ਰ ਸਨ। ਅੰਤ ਵਿਚ ਡਾ. ਐਸ.ਐਸ. ਬੈਂਸ, ਡੀਨ ਸਪੋਰਟਸ ਨੇ ਸਾਰਿਆਂ ਦਾ ਧੰਨਵਾਦ ਕੀਤਾ।

.

.