PTB News

Latest news
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि, एचएमवी ने जीएनडीयू दीक्षांत समारोह में 29 स्वर्ण पदक प्राप्त कर रचा नया इतिहास, श्री जगन्नाथ रथ यात्रा के दौरान सेंट सोल्जर ग्रुप ऑफ इंस्टीट्यूशंस द्वारा लंगर सेवा का आयोजन, 20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ,

teej-festival-dedicated-to-daughters-celebrated-with-pomp-and-show-at-lyallpur-khalsa-college

.

PTB News “ਸਿੱਖਿਆ” : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਵਿਚ ਵਿਦਿਆਰਥਣਾਂ ਵਲੋਂ ਲੋਕ-ਗੀਤ, ਗਿੱਧਾ ਅਤੇ ਗਰੁੱਪ ਡਾਂਸ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਡਾ. ਸੁਮਨ ਚੋਪੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਸਮੂਹ ਮੁਖੀ ਸਾਹਿਬਾਨ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।

.

.

ਪ੍ਰੋਗਰਾਮ ਦੌਰਾਨ ਬੋਲਦਿਆਂ ਪ੍ਰਿੰਸੀਪਲ ਡਾ. ਸੁਮਨ ਚੋਪੜਾ ਤੀਆਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ’ ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਹਰੇਕ ਖੇਤਰ ਵਿਚ ਵਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਅਤੇ ਇਹ ਸਾਡੇ ਸਮਾਜ ਲਈ ਬੜੇ ਮਾਣ ਵਾਲੀ ਗੱਲ ਹੈ। ਉਹਨਾਂ ਨੇ ਅੱਗੇ ਕਿਹਾ ਕਿ ਸਾਡੀਆਂ ਵਿਦਿਆਰਥਣਾਂ ਅਕਾਦਮਿਕ, ਸਭਿਆਚਾਰਕ, ਸੰਗੀਤਕ ਅਤੇ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਕੇ ਸਾਡੀ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਅਤੇ ਹਰ ਖੇਤਰ ਵਿਚ ਤਰੱਕੀ ਕਰ ਰਹੀ ਹੈ।

.

ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਬੜਾ ਅਮੀਰ ਹੈ ਅਤੇ ਸਾਨੂੰ ਇਸ ਨਾਲ ਜੁੜੇ ਹੋਣ ’ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਸਭਿਆਚਾਰਕ ਤਿਉਹਾਰ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਕਲਚਰਲ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ ਸੰਗੀਤ ਵਿਭਾਗ ਦੀ ਵਿਦਿਆਰਥਣ ਆਰਜੂ ਨੇ ਲੋਕਗੀਤ ਰੱਤੀ ਅਤੇ ਨੇਹਾ ਨੇ ਜੁਗਨੀ ਦੀ ਪੇਸ਼ਕਾਰੀ ਦਿੱਤੀ। ਜਦਕਿ ਨਾਨ-ਟੀਚਿੰਗ ਸਟਾਫ ਦੀ ਸੰਦੀਪ ਤੇ ਰੇਖਾ ਰਾਣੀ ਨੇ ਡਾਂਸ ਪੇਸ਼ ਕੀਤਾ। ਇਸੇ ਤਰ੍ਹਾਂ ਕਾਲਜ ਦੀਆਂ ਵਿਿਦਆਰਥਣਾਂ ਦੁਆਰਾ ਗਰੁੱਪ ਡਾਂਸ ਅਤੇ ਪੰਜਾਬ ਦਾ ਲੋਕਨਾਚ ਗਿੱਧਾ ਪੇਸ਼ ਕੀਤਾ ਗਿਆ।

ਇਸ ਮੌਕੇ ਕਾਲਜ ਕੈਂਪਸ ਨੂੰ ਪੰਜਾਬੀ ਫੁਲਕਾਰੀਆਂ ਤੇ ਦੁਪੱਟਿਆਂ ਨਾਲ ਸਜਾਇਆ ਗਿਆ ਤੇ ਖੀਰ, ਮਹਿੰਦੀ, ਨੇਲ ਆਰਟ ਬਿਊਟੀ ਤੇ ਚੂੜੀਆਂ ਆਦਿ ਦੇ ਸਟਾਲ ਲਗਾਏ ਗਏ। ਪ੍ਰੋਗਰਾਮ ਦੌਰਾਨ ਸਭਿਆਚਾਰਕ ਰੰਗ ਵਿਚ ਰੰਗੀ ਪੀਂਘ ਆਕਰਸ਼ਣ ਦਾ ਮੁੱਖ ਕੇਂਦਰ ਰਹੀ। ਇਸ ਮੌਕੇ ਪ੍ਰੋਗਰਾਮ ਇੰਚਰਾਜ ਡਾ. ਗਗਨਦੀਪ ਕੌਰ, ਰਜਿਸਟਰਾਰ ਤੇ ਮੁਖੀ ਜੁਆਲੋਜੀ ਵਿਭਾਗ ਨੇ ਸਮੂਹ ਮੁਖੀ ਸਾਹਿਬਾਨ, ਆਪਣੇ ਟੀਮ ਅਤੇ ਨਾਨ-ਟੀਚਿੰਗ ਸਟਾਫ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਾਲਜ ਦੀ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।

.

ਉਨ੍ਹਾਂ ਕਿਹਾ ਕਿ ਨਾਰੀ ਨੂੰ ਸਨਮਾਨ ਦੇਣ ਵਾਲਾ ਸਮਾਜ ਹਮੇਸ਼ਾਂ ਤਰੱਕੀ ਕਰਦਾ ਹੈ ਤੇ ਇਸਦਾ ਸਭਿਆਚਾਰ ਤੇ ਵਿਰਾਸਤ ਵੀ ਅਮੀਰ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਾਲਜ ਵੱਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਉਣਾ ਨਾਰੀ ਦੇ ਸਨਮਾਨ ਦਾ ਸੂਚਕ ਹੈ ਅਤੇ ਇਹ ਯਕੀਨਨ ਇਕ ਸ਼ਲਾਘਾਯੋਗ ਕਦਮ ਹੈ। ਪ੍ਰੋਗਰਾਮ ਦੌਰਾਨ ਡਾ. ਦਲਜੀਤ ਕੌਰ ਅਤੇ ਪ੍ਰੋ. ਪ੍ਰੀਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਨਵਦੀਪ ਕੌਰ, ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ।

.

.