PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦੇ ਨਤੀਜੇ ਵਿਚੋਂ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਿ ਵਿਦਿਆਰਥਣ ਹਰਪ੍ਰੀਤ ਕੌਰ ਨੇ 10 ਵਿਚੋਂ 8.5 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ।
. .ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
. .ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਅਤੇ ਆਟੀ.ਟੀ. ਵਿਭਾਗ, ਪ੍ਰੋ. ਨਵਨੀਤ ਕੌਰ, ਪ੍ਰੋ. ਜਸਜੀਤ ਸਿੰਘ ਅਤੇ ਰੀਤਿਕਾ ਵੀ ਹਾਜ਼ਰ ਸਨ।
. .