PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ

tien-festival-dedicated-to-dhi-was-celebrated-with-pomp-at-lyallpur-khalsa-college-jalandhar

ਪੀਟੀਬੀ ਖ਼ਬਰਾਂ “ਸਿਖਿਆ” : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਵਿਚ ਵਿਦਿਆਰਥਣਾਂ ਵਲੋਂ ਲੋਕ-ਗੀਤ, ਗਿੱਧਾ, ਗਰੁੱਪ ਡਾਂਸ ਅਤੇ ਸੋਲੋ ਡਾਂਸ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਸਮੂਹ ਮੁਖੀ ਸਾਹਿਬਾਨ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।

ਪ੍ਰੋਗਰਾਮ ਦੌਰਾਨ ਬੋਲਦਿਆਂ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਕਿਹਾ ਕਿ ਅੱਜ ਲੜਕੀਆਂ ਹਰੇਕ ਖੇਤਰ ਵਿਚ ਵਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਇਹ ਸਾਡੇ ਸਮਾਜ ਲਈ ਬੜੇ ਮਾਣ ਵਾਲੀ ਗੱਲ ਹੈ। ਉਹਨਾਂ ਨੇ ਅੱਗੇ ਕਿਹਾ ਕਿ ਸਾਡੀਆਂ ਵਿਦਿਆਰਥਣਾਂ ਅਕਾਦਮਿਕ, ਸਭਿਆਚਾਰਕ, ਸੰਗੀਤਕ ਅਤੇ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਕੇ ਸਾਡੀ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾਰੀ ਅੱਜ ਹਰ ਖੇਤਰ ਵਿਚ ਤਰੱਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਬੜਾ ਅਮੀਰ ਹੈ ਅਤੇ ਸਾਨੂੰ ਇਸ ਨਾਲ ਜੁੜੇ ਹੋਣ ’ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।

tien-festival-dedicated-to-dhi-was-celebrated-with-pomp-at-lyallpur-khalsa-college-jalandhar

ਉਨ੍ਹਾਂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਸਭਿਆਚਾਰਕ ਤਿਉਹਾਰ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਕਲਚਰਲ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ ਸੰਗੀਤ ਵਿਭਾਗ ਦੀ ਵਿਦਿਆਰਥਣ ਰਿਿਤਕਾ ਢਿੱਲੋਂ ਨੇ ਲੋਕਗੀਤ ਮਿਰਜ਼ਾ ਦੀ ਪੇਸ਼ਕਾਰੀ ਦਿੱਤੀ। ਜਦਕਿ ਨਾਨ-ਟੀਚਿੰਗ ਸਟਾਫ ਦੀ ਸੰਦੀਪ ਤੇ ਰੇਖਾ ਰਾਣੀ ਨੇ ਡਾਂਸ ਪੇਸ਼ ਕੀਤਾ। ਇਸੇ ਤਰ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਗਰੁੱਪ ਡਾਂਸ ਅਤੇ ਪੰਜਾਬ ਦਾ ਲੋਕਨਾਚ ਗਿੱਧਾ ਪੇਸ਼ ਕੀਤਾ ਗਿਆ।

ਇਸ ਮੌਕੇ ਕਾਲਜ ਕੈਂਪਸ ਨੂੰ ਪੰਜਾਬੀ ਫੁਲਕਾਰੀਆਂ ਤੇ ਦੁਪੱਟਿਆਂ ਨਾਲ ਸਜਾਇਆ ਗਿਆ ਤੇ ਖੀਰ, ਮਾਲਪੁੜੇ, ਪਕੌੜਿਆਂ ਮਹਿੰਦੀ ਤੇ ਚੂੜੀਆਂ ਆਦਿ ਦੇ ਸਟਾਲ ਲਗਾਏ ਗਏ। ਪ੍ਰੋਗਰਾਮ ਦੌਰਾਨ ਸਭਿਆਚਾਰਕ ਰੰਗ ਵਿਚ ਰੰਗੀ ਪੀਂਘ ਆਕਰਸ਼ਣ ਦਾ ਮੁੱਖ ਕੇਂਦਰ ਰਹੀ। ਇਸ ਮੌਕੇ ਪ੍ਰੋਗਰਾਮ ਇੰਚਰਾਜ ਪ੍ਰੋ. ਜਸਵਿੰਦਰ ਕੌਰ, ਮੁਖੀ ਜੁਆਲੋਜੀ ਵਿਭਾਗ ਤੇ ਡਾ. ਗਗਨਦੀਪ ਕੌਰ ਨੇ ਸਮੂਹ ਮੁਖੀ ਸਾਹਿਬਾਨ, ਆਪਣੇ ਟੀਮ ਅਤੇ ਨਾਨ-ਟੀਚਿੰਗ ਸਟਾਫ ਦੀ ਭਰਪੂਰ ਸ਼ਲਾਘਾ ਕੀਤੀ

tien-festival-dedicated-to-dhi-was-celebrated-with-pomp-at-lyallpur-khalsa-college-jalandhar

ਅਤੇ ਕਾਲਜ ਦੀ ਗਵਰਨਿੰਗ ਕੌਂਸਲ, ਪਿੰ੍ਰੰਸੀਪਲ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਾਰੀ ਨੂੰ ਸਨਮਾਨ ਦੇਣ ਵਾਲਾ ਸਮਾਜ ਹਮੇਸ਼ਾਂ ਤਰੱਕੀ ਕਰਦਾ ਹੈ ਤੇ ਇਸਦਾ ਸਭਿਆਚਾਰ ਤੇ ਵਿਰਾਸਤ ਵੀ ਅਮੀਰ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਾਲਜ ਵੱਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਉਣਾ ਨਾਰੀ ਦੇ ਸਨਮਾਨ ਦਾ ਸੂਚਕ ਹੈ ਅਤੇ ਇਹ ਯਕੀਨਨ ਇਕ ਸ਼ਲਾਘਾਯੋਗ ਕਦਮ ਹੈ।

ਪ੍ਰੋਗਰਾਮ ਦੌਰਾਨ ਪ੍ਰੋ. ਪ੍ਰੀਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ।

Latest News