ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਮੁਟਿਆਰਾਂ ਦਾ ਹਰਮਨ ਪਿਆਰਾ ਤਿਉਹਾਰ ‘ਤੀਆਂ’ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਤੀਆਂ ਦੇ ਤਿਉਹਾਰ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਮਹਿਲਾ ਸਟਾਫ ਪੰਜਾਬੀ ਪਹਿਰਾਵੇ ਵਿੱਚ ਸੱਜ ਧੱਜ ਕੇ ਆਏ। ਵਿਦਿਆਰਥਣਾਂ ਨੇ ਇਸ ਮੌਕੇ ਤੀਆਂ ਨਾਲ ਸੰਬੰਧਿਤ ਪੰਜਾਬੀ ਲੋਕ ਗੀਤ ਗਾਏ ਅਤੇ ਬੋਲੀਆਂ ਨਾਲ ਗਿੱਧਾ ਪਾਇਆ ਅਤੇ ਗਰੁੱਪ ਡਾਂਸ ਤੇ ਸੋਲੋ ਡਾਂਸ ਦੀ ਸਫ਼ਲ ਪੇਸ਼ਕਾਰੀ ਵੀ ਹੋਈ।
ਮੁੱਖ ਮਹਿਮਾਨ ਤੇ ਕਾਲਜ ਦੇ ਸਮੂਹ ਸਟਾਫ ਨੇ ਪੀਘਾਂ ਵੀ ਝੂਟੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਤੀਆਂ ਪੰਜਾਬੀ ਮੁਟਿਆਰਾਂ ਅਤੇ ਸਾਉਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ ਹੈ, ਜਿਸ ਨੂੰ ਮੁਟਿਆਰਾਂ ਬਹੁਤ ਚਾਵਾਂ ਨਾਲ ਮਨਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਕਾਲਜ ਵਲੋਂ ਇਸ ਤਿਉਹਾਰ ਨੂੰ ਵੱਡੇ ਪੱਧਰ ਤੇ ਮਨਾਉਣ ਦਾ ਮਕਸਦ ਇਹੀ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਵੀ ਜੁੜਣ। ਉਨ੍ਹਾਂ ਇਹ ਵੀ ਕਿਹਾ ਕਿ ਅਕਾਦਮਿਕ ਪੜ੍ਹਾਈ, ਕਲਚਰਲ, ਖੋਜ, ਸਾਹਿਤਕ ਅਤੇ ਖੇਡਾਂ ਦੇ ਖੇਤਰ ਵਿੱਚ ਲੜਕੀਆਂ ਵੱਡੀਆਂ ਪ੍ਰਾਪਤੀਆਂ ਕਰ ਰਹੀਆਂ ਹਨ। ਇਹ ਸਾਡੇ ਸਮਾਜ ਵਾਸਤੇ ਬੜੇ ਗੋਰਵ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਧੀਆਂ ਸਾਡੇ ਤਿਉਹਾਰਾਂ ਦੀ ਰੂਹ ਤੇ ਜਿੰਦਜਾਨ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿ ਹਾਜਰ ਸਨ।








































