PTB News

Latest news
पंजाब में ग्रेनेड हमलों के मास्टर माइंड तक पहुंची पुलिस, किया गिरफ्तार, 5 लाख का रखा था इनाम, University के कैंपस में हमलावरों ने की अंधाधुंध गोलीबारी, पांच की मौत, छह गंभीर रूप से हुए घायल, जालंधर में भाजपा नेता मनोरंजन कालिया के घर पर हुए ग्रनेड हमले के बाद सरकार ने सिक्योरिटी को लेकर लिय... जालंधर, रात को मनाया बेटी का जन्मदिन, सुबह हुआ दर्दनाक हादसा, दो बच्चों के सिर से उठा मां-बाप का साय... पंजाब, नशे के खिलाफ कार्रवाई नहीं करने पर SHO और सहायक SHO को किया निलंबित, तूफान की वजह से गाडिय़ां हुई क्षतिग्रस्त, घरों की छतें तक उड़ीं, भारी तूफान की वजह से हिमाचल में पावर... कपूरथला, सरकारी अस्पताल के दो कर्मचारी फर्जी डोप टेस्ट रिपोर्टें के बदले रिश्वत लेने के आरोप में विज... पंजाब शिक्षा क्रांति: जालंधर जिले के सरकारी स्कूलों में 2.02 करोड़ रुपये के विकास कार्य समर्पित पी.सी.एम.एस.डी. कॉलेज फॉर विमेन, जालंधर में ‘पंजाबी आलोचना: ऐतिहासिक परिप्रेक्ष्य’ पर राष्ट्रीय वेबि... सेंट सोल्जर ग्रुप की विभिन्न स्कूल शाखाओं ने विद्यार्थियों के लिए जीवंत गतिविधियाँ आयोजित कीं,
Translate

ਵਿਧਾਨ ਸਭਾ ਸਪੀਕਰ ਪੱਖਪਾਤੀ ਤੇ ਆਪ ਸਰਕਾਰ ਦੇ ਹੱਥਾਂ ਦੀ ਕਠਪੁਤਲੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

Vidhan Sabha Speaker biased and puppet of AAP government: MLA Vikramjit Singh Chaudhary Jalandhar Punjab

ਪੀਟੀਬੀ ਖਬਰਾਂ ਜਲੰਧਰ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਦੂਜਾ ਹਿੱਸਾ ਅੱਜ ਹੰਗਾਮੇ ਨਾਲ ਸ਼ੁਰੂ ਹੋਇਆ, ਜਦੋਂ ਸਪੀਕਰ ਨੇ ਮੁੱਖ ਵਿਰੋਧੀ ਪਾਰਟੀ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਦਿੱਤੇ ਮੁਲਤਵੀ ਮਤੇ ਦੇ ਨੋਟਿਸ ਨੂੰ ਨਾ ਮਨਜ਼ੂਰ ਕਰ ਦਿੱਤਾ ਅਤੇ ਨਾਰਾਜ਼ ਵਿਧਾਇਕ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਗਏ। ਇਸ ਤੋਂ ਪਹਿਲਾਂ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਵਿਧਾਨ ਸਭਾ ਸਪੀਕਰ ਨੂੰ ਪੱਖਪਾਤੀ ਅਤੇ ਫਰਜ਼ੀ ਕਰਾਰ ਦਿੰਦਿਆਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਹਰ ਵਿਧਾਇਕ ਵੱਲੋਂ ਸਪੀਕਰ ਦੇ ਅਹੁਦੇ ਦਾ ਬੇਹੱਦ ਸਤਿਕਾਰ ਕੀਤਾ ਜਾਂਦਾ ਹੈ ਪਰ ਕੁਲਤਾਰ ਸਿੰਘ ਸੰਧਵਾਂ ‘ਐਡ ਆਦਮੀ’ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਏ ਹਨ ਅਤੇ ਉਹਨਾਂ ਨੇ ਸਪੀਕਰ ਦੀ ਕੁਰਸੀ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਨਿਰਪੱਖ ਹੋਣਾ ਚਾਹੀਦਾ ਹੈ, ਪਰ ਇੱਥੇ ਉਹ ਭਗਵੰਤ ਮਾਨ ਸਰਕਾਰ ਦੇ ਹੁਕਮਾਂ ‘ਤੇ ਕੰਮ ਕਰ ਰਹੇ ਹਨ ਅਤੇ ਕਿਸੇ ਨੂੰ ਵੀ ਸਰਕਾਰ ਵਿਰੁੱਧ ਸਵਾਲ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫਸੋਸ ਦੀ ਗੱਲ ਹੈ ਕਿ ਵਿਧਾਨ ਸਭਾ ਦੀ ਬੈਠਕ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਉਠਾਉਣ ਦੀ ਵਿਰੋਧੀ ਧਿਰ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਅਤੇ ਸਾਨੂੰ ਬੋਲਣ ਦਾ ਸਮਾਂ ਹੀ ਨਹੀਂ ਦਿੱਤਾ, ਪਰ ਅਸੀਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ‘ਐਡ ਆਦਮੀ’ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਅਤੇ ਪੰਜਾਬੀਆਂ ਦੀ ਆਵਾਜ਼ ਸਦਨ ਤੇ ਸੜਕਾਂ ‘ਤੇ ਬੁਲੰਦ ਕਰਦੇ ਰਹਾਂਗੇ।

ਵਿਰੋਧੀ ਧਿਰ ਦੇ ਮੈਂਬਰਾਂ ਨੇ ਦਿੱਲੀ ਤੋਂ ਲਿਆਂਦੇ ਅਤੇ ‘ਆਪ’ ਸਰਕਾਰ ਨਾਲ ਕੰਮ ਕਰ ਰਹੇ ਅਨਿਕੇਤ ਸਕਸੈਨਾ ਦੀ ਵਿਧਾਨ ਸਭਾ ਵਿੱਚ ਮੌਜੂਦਗੀ ਦਾ ਵੀ ਸਖ਼ਤ ਵਿਰੋਧ ਕੀਤਾ। ਵਿਧਾਇਕ ਚੌਧਰੀ ਨੇ ਕਿਹਾ ਕਿ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਉਹਨਾਂ ਨੇ ਅਨਿਕੇਤ ਸਕਸੈਨਾ ਨੂੰ ਸਦਨ ਦੇ ‘ਵਾਚ ਐਂਡ ਵਾਰਡ ਰੂਮ’ ਵਿੱਚ ਬਣਾਏ ਉਸ ਦੇ ਅਸਥਾਈ ਦਫਤਰ ਤੋਂ ਰੰਗੇ ਹੱਥੀਂ ਫੜਿਆ, ਜਿੱਥੇ ਉਹ ਸਦਨ ਦੀ ਕਾਰਵਾਈ ਦੇ ਲਾਈਵ ਪ੍ਰਸਾਰਣ ਨੂੰ ਕੰਟਰੋਲ ਕਰ ਰਿਹਾ ਸੀ, ਜਦੋਂ ਕਿ ਉਸ ਕੋਲ ਉੱਥੇ ਹਾਜ਼ਰ ਰਹਿਣ ਦਾ ਵੀ ਅਧਿਕਾਰ ਨਹੀਂ ਸੀ। ਉਹਨਾਂ ਨੇ ਦੱਸਿਆ ਕਿ ਫੜੇ ਜਾਣ ਤੋਂ ਬਾਅਦ ਉਹ ਡਰ ਕੇ ਮੌਕੇ ਤੋਂ ਭੱਜ ਗਿਆ।

ਫਿਲੌਰ ਵਿਧਾਇਕ ਨੇ ਕਿਹਾ, “ਵਿਧਾਨ ਸਭਾ ਦਾ ਕੰਮਕਾਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਹੀਂ, ਸਗੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਤੋਂ ਭੇਜੇ ਗਏ ਅਨਿਕੇਤ ਸਕਸੈਨਾ ਵਰਗੇ ਲੋਕ ਚਲਾ ਰਹੇ ਹਨ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਪੀਕਰ ਸੰਧਵਾਂ ਕੋਲ ਕੋਈ ਸੁਤੰਤਰ ਅਧਿਕਾਰ ਨਹੀਂ ਹੈ ਅਤੇ ਉਹ ਸਰਕਾਰ ਦੇ ਥੱਲੇ ਲੱਗ ਕੇ ਕੰਮ ਕਰ ਰਹੇ ਹਨ। ਆਪਣੇ ਪੱਖਪਾਤੀ ਰਵੱਈਏ ਨਾਲ ਸੰਧਵਾਂ ਸਾਹਬ ਨੇ ਨਾ ਸਿਰਫ ਆਪਣੀ ਕੁਰਸੀ ਦੀ ਮਰਿਆਦਾ ਨੂੰ ਘਟਾਇਆ ਹੈ, ਸਗੋਂ ਪੂਰੇ ਸਦਨ ਦੇ ਮਾਣ ਨੂੰ ਵੀ ਠੇਸ ਪਹੁੰਚਾਈ ਹੈ।”

Latest News

Latest News