PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

NOC ਤੋਂ ਬਿਨਾਂ, ਵਿਦਿਆਰਥੀ ਨਹੀਂ ਲੈ ਸਕਣਗੇ ਕਿਸੇ ਹੋਰ ਸਕੂਲ ਵਿਚ ਦਾਖਲ,

without noc no student will be able to enroll Amritsar Punjab

PTB City ਖ਼ਬਰਾਂ ਸਿਖਿਆ : ਬਿਨਾਂ NOC ਲਏ ਹੁਣ ਕੋਈ ਵੀ ਵਿਦਿਆਰਥੀ ਕਿਸੇ ਹੋਰ ਸਕੂਲ ’ਚ ਦਾਖਲ ਨਹੀਂ ਹੋ ਸਕੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਨਤਾ ਪ੍ਰਾਪਤ ਅਤੇ ਐਫੀਲਿਏਟਡ ਸਕੂਲਜ਼ ਐਸੋਸੀਏਸ਼ਨ (ਰਜਿ.) ਪੰਜਾਬ ਰਾਸਾ ਦੀ ਮੰਗ ਤੋਂ ਬਾਅਦ ਸੂਬੇ ਦੇ ਸਮੂਹ ਜ਼ਿਲਿਆਂ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਬੋਰਡ ਦੇ ਖੇਤਰੀ ਮੈਨੇਜਰ ਤੇ ਅਧਾਰਿਤ ਦੋ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ।

.

.

ਕਮੇਟੀ ਵੱਲੋਂ ਪੂਰੇ ਤੱਥਾਂ ਨੂੰ ਘੋਖ ਕੇ ਸਬੰਧਤ ਸਕੂਲ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕੀਤਾ ਜਾਵੇਗਾ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਮੇਟੀ ਸਕੂਲਾਂ ਦੀ ਸੰਤੁਸ਼ਟੀ ਨਹੀਂ ਕਰਵਾ ਸਕੇਗੀ ਤਾਂ ਬੋਰਡ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਕਰੇਗਾ। ਇਹ ਫੈਸਲਾ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਅੱਜ ਰਾਸਾ ਦੇ ਵਫ਼ਦ ਸੂਬਾ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।

.

.

ਸੁਜੀਤ ਸ਼ਰਮਾ ਨੇ ਇਸ ਦੌਰਾਨ ਦੱਸਿਆ ਕਿ ਵਫ਼ਦ ਨੇ ਸਕੂਲਾਂ ਦੀ ਬੋਰਡ ਆਈ. ਡੀ. ’ਚੋਂ ਬਿਨਾਂ ਸਰਟੀਫਿਕੇਟ ਬੱਚੇ ਫੇਚ ਕਰਨ ’ਤੇ ਵੀ ਸਖਤ ਇਤਰਾਜ਼ ਜਿਤਾਇਆ, ਜਿਸ ’ਤੇ ਚੇਅਰਮੈਨ ਸਿੱਖਿਆ ਬੋਰਡ ਵਲੋਂ ਇਕ ਦੋ ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ, ਜਿਸ ’ਚ ਸਬੰਧਤ ਜ਼ਿਲਾ ਸਿੱਖਿਆ ਅਫਸਰ ਅਤੇ ਡਿਪੂ ਮੈਨੇਜਰ ਹੋਣਗੇ ਜੋ ਗੈਰ ਕਾਨੂੰਨੀ ਤਰੀਕੇ ਨਾਲ ਫੇਚ ਕੀਤੇ ਬੱਚੇ ਜੋ ਬਿਨਾਂ ਫੀਸ ਦਿੱਤੇ ਹੋਰ ਸਕੂਲਾਂ ਵਿਚ ਦਾਖ਼ਲ ਹੋਏ ਹਨ।

.

.

ਉਨ੍ਹਾਂ ਦੇ ਮਾਮਲੇ ’ਚ ਪ੍ਰਾਈਵੇਟ ਸਕੂਲਾਂ ਨੂੰ ਇਨਸਾਫ ਦੇਣਗੇ। ਜੇਕਰ ਫਿਰ ਵੀ ਕਮੇਟੀ ਸਹੀ ਫੈਸਲਾ ਨਹੀਂ ਲੈਂਦੀ ਤਾਂ ਸਿੱਖਿਆ ਬੋਰਡ ਸਕੂਲਾਂ ਨੂੰ ਇਨਸਾਫ ਦੇਵੇਗਾ। ਵਫ਼ਦ ਵੱਲੋਂ ਮੰਗ ਕੀਤੀ ਕਿ ਸਾਲਾਨਾ ਪ੍ਰਗਤੀ ਰਿਪੋਰਟ ਅਨੁਲੱਗ ਬੀ ਦੀ ਅੰਤਿਮ ਮਿਤੀ ਜੋ 15 ਸਿਤੰਬਰ ਹੈ ’ਚ ਵਾਧਾ ਕੀਤਾ ਜਾਵੇ ਕਿਉਂਕਿ ਸਕੂਲ 2 ਅਗਸਤ ਨੂੰ ਹੀ ਖੁਲ੍ਹੇ ਹਨ ਪਰ ਅਜੇ ਅਨੁਲੱਗ ਬੀ ਭਰਨ ਲਈ ਸਕੂਲਾਂ ਕੋਲ ਲੋੜੀਂਦਾ ਡਾਟਾ ਨਹੀਂ ਹੈ ਜਿਸ ਤੇ ਭਰੋਸਾ ਦਿੰਦੇ ਚੇਅਰਮੈਨ ਨੇ ਅੰਤਿਮ ਮਿਤੀ ਇਨਕਮ ਟੈਕਸ ਰਿਟਰਨ ਦੀ ਅੰਤਿਮ ਮਿਤੀ ਤੋਂ ਬਾਅਦ ਨਿਰਧਾਰਿਤ ਕਰਨ ਦਾ ਭਰੋਸਾ ਦਿੱਤਾ।

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें