ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵੱਲੋਂ ਵਰਲਡ ਨੈਚਰ ਕੰਜ਼ਰਵੇਸ਼ਨ ਡੇਅ ਮਨਾਇਆ ਗਿਆ ਤਾਂ ਜੋ ਵਾਤਾਵਰਣ ਅਤੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਦੀ ਲੋੜ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਬੂਟੇ ਲਗਾਉਂਦੇ ਹੋਏ ਅਜੋਕੇ ਸਾਲਾਂ ਵਿਚ ਕੁਦਰਤੀ ਸਰੋਤਾਂ ਦੀ ਬੇਤਹਾਸ਼ਾ ਲੁੱਟ ਦੇ ਮੱਦੇਨਜ਼ਰ ਵਾਤਾਵਰਣ ਦੀ ਸੰਭਾਲ ਦੀ ਲੋੜ ਵੱਲ ਧਿਆਨ ਦਿਵਾਇਆ। ਉਨ੍ਹਾਂ ਨੇ ਵਾਤਾਵਰਣ ਅਤੇ ਪਰਿਆਵਰਣ ਪ੍ਰਣਾਲੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਹਾਜ਼ਰੀਨ ਨੂੰ ਜਾਗਰੂਕਤਾ ਮੁਹਿੰਮਾਂ ਦਾ ਆਯੋਜਨ ਕਰਨ ਅਤੇ ਕੁਦਰਤ ਦੇ ਬਚਾਅ ਲਈ ਹੋਣ ਵਾਲੇ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਡੀਨ ਸਪੋਰਟਸ ਡਾ. ਸਿਮਰਨਜੀਤ ਸਿੰਘ ਬੈਂਸ ਨੇ ਪ੍ਰਿੰਸੀਪਲ ਦਾ ਸੁਆਗਤ ਕਰਦਿਆਂ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਿਹਤਮੰਦ ਵਾਤਾਵਰਨ ਇੱਕ ਸਥਿਰ ਅਤੇ ਉਸਾਰੂ ਸਮਾਜ ਦੀ ਨੀਂਹ ਹੈ ਅਤੇ ਕਾਲਜ ਦੇ ਨੌਜਵਾਨਾਂ ਨੂੰ ਆਪਣੇ ਯੋਗਦਾਨ ਲਈ ਚੁੱਕੇ ਜਾਣ ਵਾਲੇ ਵੱਖ-ਵੱਖ ਕਦਮਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਡੀਨ ਸੱਭਿਆਚਾਰਕ ਮਾਮਲੇ ਪ੍ਰੋ. ਪਲਵਿੰਦਰ ਸਿੰਘ, ਪ੍ਰੋ. ਅਜੀਤਪਾਲ ਸਿੰਘ, ਪ੍ਰੋ. ਅਜੈ ਕੁਮਾਰ, ਸ੍ਰੀ ਅੰਮ੍ਰਿਤਲਾਲ ਸੈਣੀ ਅਤੇ ਸ੍ਰੀ ਸੁਨੀਲ ਕੁਮਾਰ ਤੋਂ ਇਲਾਵਾ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਵਿਿਦਆਰਥੀ ਹਾਜ਼ਰ ਸਨ।



































